ਫ਼ਾਜ਼ਿਲਕਾ, 20 ਜੂਨ(ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ 1000 ਪ੍ਰੈਗਾਬਾਲਿਨ ਕੈਪਸੂਲਾਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਪੱਪੂ ਰਾਮ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੌਰਾਨ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਸ਼ੂਗਰ ਮਿੱਲ ਬੋਦੀਵਾਲਾ ਪੀਥਾ ਪੁੱਜੀ ਤਾਂ ਉੱਥੇ ਪਾਸ਼ਾ ਬਾਈ ਵਿਧਵਾ ਹੁਕਮ ਸਿੰਘ ਵਾਸੀ ਸੀਡ ਫਾਰਮ ਪੱਕਾ, ਅਬੋਹਰ ਅਤੇ ਕੁਲਦੀਪ ਸਿੰਘ ਪੁੱਤਰ ਹੁਕਮ ਸਿੰਘ ਵਾਸੀ ਸੀਡ ਫਾਰਮ ਪੱਕਾ ਅਬੋਹਰ ਨੂੰ 1000 ਪ੍ਰੈਗਾਬਾਲਿਨ ਕੈਪਸੂਲਾਂ ਸਮੇਤ ਕਾਬੂ ਕੀਤਾ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ |