02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

370 ਗਰਾਮ ਹੈਰੋਇਨ ਸਣੇ ਇਕ ਵਿਅਕਤੀ ਕਾਬੂ, ਪਰਚਾ ਦਰਜ

ਅਜੀਤ ਡੈਸਕ 21-06-2025
ਜਲਾਲਾਬਾਦ, 20 ਜੂਨ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 370 ਗਰਾਮ ਹੈਰੋਇਨ ਸਣੇ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਵਰਨ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਨਾਲ ਗਸ਼ਤ ਦੌਰਾਨ ਥਾਣਾ ਏਰੀਏ ਵਿਚ ਮੌਜੂਦ ਸੀ ਅਤੇ ਪਿੰਡ ਫਲੀਆਵਾਲਾ ਲਿੰਕ ਰੋਡ ਤੇ ਇੱਕ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਮੌਕੇ ਤੋਂ ਖਿਸਕਣ ਲੱਗਾ, ਜਿਸ ਨੰੂ ਪੁਲਿਸ ਪਾਰਟੀ ਨੇ ਰੋਕ ਕੇ ਤਲਾਸ਼ੀ ਲਈ ਗਈ ਅਤੇ ਇਸ ਦੌਰਾਨ ਡੀ.ਐੱਸ.ਪੀ. ਅਵਿਨਾਸ਼ ਚੰਦਰ (ਪੀ.ਪੀ.ਐਸ) ਫ਼ਾਜ਼ਿਲਕਾ ਮੌਕੇ ਤੇ ਪੁੱਜੇ | ਜਿਨ੍ਹਾਂ ਨੇ ਸੰਦੀਪ ਸਿੰਘ ਉਰਫ਼ ਬਿੱਟੂ ਨੂੰ 370 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਥਾਣਾ ਸਿਟੀ ਜਲਾਲਾਬਾਦ ਵਿਖੇ ਮੁਕੱਦਮਾ ਨੰਬਰ 81 ਮਿਤੀ 19-06-2025 ਨੂੰ ਧਾਰਾ 21ਸੀ/61/85 ਐਨ.ਡੀ.ਪੀ.ਐੱਸ. ਐਕਟ ਤਹਿਤ ਸੰਦੀਪ ਸਿੰਘ ਉਰਫ਼ ਬਿੱਟੂ ਪੁੱਤਰ ਮੰਗਲ ਸਿੰਘ ਵਾਸੀ ਚੱਕ ਅਰਾਈਆਂਵਾਲਾ ਉਰਫ਼ ਫਲੀਆਵਾਲਾ ਦੇ ਵਿਰੁੱਧ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਪੀ.ਓ ਸਟਾਫ਼ ਨੇ ਭਗੌੜਾ ਕੀਤਾ ਕਾਬੂ ਅਗਲੀ ਖ਼ਬਰ ਪ੍ਰੈਗਾਬਾਲਿਨ ਕੈਪਸੂਲਾਂ ਸਮੇਤ 2 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।