02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਸ਼ੇਰ ਸਿੰਘ ਘੁਬਾਇਆ ਨੇ ਸਕੂਲ ਨੂੰ ਆਰ.ਓ ਸਿਸਟਮ ਅਤੇ ਵਾਟਰ ਕੂਲਰ ਕੀਤਾ ਭੇਟ

ਅਜੀਤ ਡੈਸਕ 21-06-2025
ਮੰਡੀ ਲਾਧੂਕਾ, 20 ਜੂਨ (ਮਨਪ੍ਰੀਤ ਸਿੰਘ ਸੈਣੀ)-ਪਿੰਡ ਸਿੰਘੇ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਪੜ੍ਹਦੇ ਬੱਚਿਆ ਨੂੰ ਸ਼ੁੱਧ ਅਤੇ ਠੰਡਾ ਪਾਣੀ ਮੁਹੱਈਆ ਕਰਵਾਉਣ ਦੇ ਲਈ ਸਾਂਸਦ ਸ਼ੇਰ ਸਿੰਘ ਘੁਬਾਇਆ ਵਲ਼ੋਂ ਸਕੂਲ ਨੂੰ ਆਰ.ਓ ਸਿਸਟਮ ਅਤੇ ਠੰਡੇ ਪਾਣੀ ਵਾਲਾ ਵਾਟਰ ਕੂਲਰ ਭੇਟ ਕੀਤਾ ਗਿਆ¢ ਇਸ ਮੌਕੇ 'ਤੇ ਪਿੰਡ ਸਿੰਘੇ ਵਾਲਾ ਦੀ ਗਰਾਮ ਪੰਚਾਇਤ ਵਲ਼ੋਂ ਸ਼ੇਰ ਸਿੰਘ ਘੁਬਾਇਆ ਦਾ ਧੰਨਵਾਦ ਕੀਤਾ ਗਿਆ¢ ਇਸ ਮੌਕੇ ਤੇ ਸਰਪੰਚ ਕੁਲਵਿੰਦਰ ਕੌਰ, ਚੇਅਰਮੈਨ ਸਤਨਾਮ ਸਿੰਘ, ਮੈਂਬਰ ਗੁਰਮੀਤ ਸਿੰਘ, ਸੁਰਜੀਤ ਸਿੰਘ, ਬਲਵੀਰ ਸਿੰਘ, ਗਗਨਦੀਪ ਸਿੰਘ ਆਦਿ ਹਾਜ਼ਰ ਸਨ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੇਅਰਮੈਨ ਸਤਨਾਮ ਸਿੰਘ ਨੇ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਧਿਆਨ ਚ ਰੱਖਦੇ ਹੋਏ ਸਕੂਲ ਦੇ ਬੱਚਿਆ ਨੂੰ ਸ਼ੁੱਧ ਪਾਣੀ ਲਈ ਆਰ.ਓ ਸਿਸਟਮ ਅਤੇ ਠੰਡਾ ਪਾਣੀ ਪੀਣ ਲਈ ਵਾਟਰ ਕੂਲਰ ਭੇਟ ਕੀਤਾ ਗਿਆ ਹੈ ਤਾਂ ਬੱਚਿਆ ਅਤੇ ਸਕੂਲ ਦੇ ਸਟਾਫ਼ ਨੂੰ ਗਰਮੀ ਦੇ ਮੌਸਮ ਵਿਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ¢
ਪਿਛਲੀ ਖ਼ਬਰ ਬੀ.ਐੱਸ. ਐੱਫ਼. ਦੀ 158 ਅਤੇ 160 ਬਟਾਲੀਅਨ ਦੇ ਜਵਾਨਾਂ ਨੇ ਕੀਤਾ ਯੋਗ ਅਭਿਆਸ ਅਗਲੀ ਖ਼ਬਰ ਪੀ.ਓ ਸਟਾਫ਼ ਨੇ ਭਗੌੜਾ ਕੀਤਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।