ਮੱਲਾਂਵਾਲਾ, 21 ਜੂਨ (ਗੁਰਦੇਵ ਸਿੰਘ)-'ਯੁੱਧ ਨਸ਼ਿਆਂ ਵਿਰੁੱਧ' ਛੇੜੀ ਵਿਸ਼ੇਸ਼ ਮੁਹਿੰਮ ਦੇ ਚੱਲਦਿਆਂ ਥਾਣਾ ਮੱਲਾਂਵਾਲਾ ਪੁਲਿਸ ਵਲੋਂ 2 ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਕੰਵਲਜੀਤ ਕੌਰ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਮੱਲਾਂਵਾਲਾ ਤੋਂ ਕੋਹਾਲਾ ਆਦਿ ਰਵਾਨਾ ਸੀ ਤੇ ਕੋਹਾਲਾ ਮੰਡੀ ਪੁੱਜੀ ਤਾਂ 2 ਮੋਨੇ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਖਿਸਕਣ ਲੱਗੇ, ਜਿਨ੍ਹਾਂ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ਕੋਲੋਂ 109 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਪੁਲਿਸ ਵਲੋਂ ਕਾਬੂ ਕੀਤੇ ਮੁਲਜ਼ਮਾਂ ਦੀ ਪਹਿਚਾਣ ਰਮਨਦੀਪ ਵਾਸੀ ਕੱਟਿਆਂ ਵਾਲਾ ਮੁਹੱਲਾ ਅਤੇ ਸੁਖਵਿੰਦਰ ਸਿੰਘ ਵਾਸੀ ਹਾਮਦ ਵਾਲਾ ਥਾਣਾ ਮੱਲਾਂਵਾਲਾ ਵਜੋਂ ਹੋਈ ਹੈ, ਜਿਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ |