ਗੁਰੂਹਰਸਹਾਏ, 21 ਜੂਨ (ਹਰਚਰਨ ਸਿੰਘ ਸੰਧੂ)-ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਚੱਲਦਿਆਂ ਥਾਣਾ ਗੁਰੂਹਰਸਹਾਏ ਦੀ ਪੁਲਿਸ ਵਲੋਂ ਇਕ ਮੁਲਜ਼ਮ ਨੂੰ 60 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਦ ਉਹ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੇ ਸਬੰਧ 'ਚ ਗਸ਼ਤ 'ਤੇ ਸਨ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ, ਜਿਸ 'ਤੇ ਕਾਰਵਾਈ ਕਰਦਿਆਂ ਮੁਲਜ਼ਮ ਅਜੇ ਕੁਮਾਰ ਉਰਫ਼ ਬੱਲੀ ਪੁੱਤਰ ਅਸ਼ਵਨੀ ਕੁਮਾਰ ਵਾਸੀ ਨੇੜੇ ਪੋਥੀਮਾਲਾ ਗੁਰੂਹਰਸਹਾਏ ਨੂੰ ਕਾਬੂ ਕੀਤਾ ਗਿਆ, ਜਿਸ ਕੋਲੋਂ ਤਲਾਸ਼ੀ ਦੌਰਾਨ 60 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਵਲੋਂ ਉਕਤ ਮੁਲਜ਼ਮ ਖ਼ਿਲਾਫ਼ ਥਾਣਾ ਗੁਰੂਹਰਸਹਾਏ ਅੰਦਰ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ |