19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਕੈਂਟ ਸਥਿਤ ਮੋਬਾਈਲ ਟਾਵਰ ਦਾ ਸਾਮਾਨ ਅਣਪਛਾਤੇ ਚੋਰਾਂ ਵਲੋਂ ਚੋਰੀ

ਅਜੀਤ ਡੈਸਕ 22-06-2025
ਫ਼ਿਰੋਜ਼ਪੁਰ, 21 ਜੂਨ (ਰਾਕੇਸ਼ ਚਾਵਲਾ)-ਮੋਬਾਈਲ ਟਾਵਰ ਦਾ ਸਮਾਨ ਚੋਰੀ ਕਰਨ 'ਤੇ ਕੈਂਟ ਪੁਲਿਸ ਨੇ ਅਣਪਛਾਤੇ ਚੋਰਾ ਵਿਰੁੱਧ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਮੁੱਦਈ ਗੁਰਪ੍ਰੀਤ ਸਿੰਘ ਸਕਿਉਰਿਟੀ ਸੁਪਰਵਾਈਜ਼ਰ ਇੰਡਸ ਪ੍ਰਾਈਵੇਟ ਲਿਮ. ਕੰਪਨੀ ਮਕਾਨ ਨੂੰ. ਐੱਸ.40, ਇੰਡਸਟਰੀਅਲ ਏਰੀਆ ਹਰਸ਼ਾ ਕੰਪਾਊਾਡ ਸਾਈਟ -2 ਕਾਲੋਨੀ ਰੋਡ ਗਾਜ਼ੀਆਬਾਦ ਉਤਰ ਪ੍ਰਦੇਸ਼ ਨੇ ਦੱਸਿਆ ਕਿ ਉਹ ਬਤੌਰ ਸਕਿਉਰਿਟੀ ਸੁਪਰਵਾਈਜ਼ਰ ਇੰਡਸ ਪ੍ਰਾਈਵੇਟ ਲਿਮਟਿਡ. ਕੰਪਨੀ ਵਿਚ ਕੰਮ ਕਰਦਾ ਹੈ ਤੇ ਮੇਰੇ ਅੰਡਰ ਆਉਂਦੇ ਟਾਵਰ ਜਿਸ ਦਾ ਨੰਬਰ 1350328 ਜੋ ਕਿ ਟਿਊਬਵੈੱਲ ਨੰਬਰ 9 ਫ਼ਿਰੋਜ਼ਪੁਰ ਕੈਂਟ ਵਿਖੇ ਲੱਗਾ ਹੈ ਤੋਂ ਮਿਤੀ 26.05.2025 ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਬੰਦਿਆ ਵਲੋਂ ਟਾਵਰ ਤੋਂ ਏਅਰਟੈੱਲ ਕੰਪਨੀ ਦੇ 2 ਪੁਰਜ਼ੇ ਚੋਰੀ ਕਰ ਲਏ ਹਨ | ਜਿਸ ਉਪਰੰਤ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ |
ਹੈਰੋਇਨ ਸਮੇਤ ਵਿਅਕਤੀ ਕਾਬੂ, ਮਾਮਲਾ ਦਰਜ
ਫ਼ਿਰੋਜ਼ਪੁਰ, 21 ਜੂਨ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਪੁਲਿਸ ਪਾਰਟੀ ਵਲੋਂ ਨਸ਼ੇ ਸਮੇਤ ਕਾਬੂ ਕੀਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਥਾਣਾ ਸਦਰ ਫ਼ਿਰੋਜ਼ਪੁਰ ਦੇ ਸਬ ਇੰਸਪੈਕਟਰ ਤਰਸੇਮ ਸ਼ਰਮਾ ਸਮੇਤ ਪੁਲਿਸ ਪਾਰਟੀ ਦੇ ਨਾਲ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਜਦ ਥਾਣਾ ਸਦਰ ਫ਼ਿਰੋਜ਼ਪੁਰ ਨੇੜੇ ਸਨ ਤਾਂ ਮੁਖ਼ਬਰ ਵਲੋਂ ਗੁਪਤ ਸੂਚਨਾ ਦਿੱਤੀ ਗਈ ਕਿ ਮੁਲਜ਼ਮ ਜੋਗਿੰਦਰ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਪੀਰਾ ਵਾਲਾ (ਕਨਾਲ ਕਾਲੋਨੀ), ਥਾਣਾ ਸਦਰ ਫ਼ਿਰੋਜ਼ਪੁਰ, ਜੋ ਨਸ਼ਾ ਵੇਚਣ ਦਾ ਆਦੀ ਹੈ | ਇਸਦੇ ਚੱਲਦੇ ਪੁਲਿਸ ਪਾਰਟੀ ਨੇ ਮਿਲੀ ਇਤਲਾਹ 'ਤੇ ਮੁਲਜ਼ਮ ਜੋਗਿੰਦਰ ਸਿੰਘ ਨੂੰ ਕਾਬੂ ਕਰਕੇ 5 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰ ਲਿਆ | ਸਬ ਇੰਸਪੈਕਟਰ ਤਰਸੇਮ ਸ਼ਰਮਾ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ 5 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ ਅਗਲੀ ਖ਼ਬਰ 60 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।