ਮੱਖੂ, 21 ਜੂਨ (ਵਰਿੰਦਰ ਮਨਚੰਦਾ)-ਨਸ਼ਿਆਂ ਖ਼ਿਲਾਫ਼ ਛੇੜੀ ਵਿਸ਼ੇਸ਼ ਮੁਹਿੰਮ ਦੇ ਚੱਲਦਿਆਂ ਥਾਣਾ ਮੱਖੂ ਪੁਲਿਸ ਵਲੋਂ ਇਕ ਮੁਲਜ਼ਮ ਨੂੰ ਕਾਬੂ ਕਰਕੇ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸ਼ੱਕੀ ਪੁਰਸ਼ਾਂ ਦੀ ਤਲਾਸ਼ 'ਚ ਰਵਾਨਾ ਸੀ ਤਾਂ ਮੁਲਜ਼ਮ ਵਿਲਸਨ ਵਾਸੀ ਮੱਖੂ ਨੂੰ ਕਾਬੂ ਕੀਤਾ ਗਿਆ, ਜਿਸ ਕੋਲੋਂ ਤਲਾਸ਼ੀ ਦੌਰਾਨ 5 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਵਲੋਂ ਉਕਤ ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ |