ਜ਼ੀਰਾ, 21 ਜੂਨ (ਰਜਨੀਸ਼ ਕਥੂਰੀਆ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮੋਗਾ ਦਵਿੰਦਰ ਸਿੰਘ ਲੋਟੇ, 05 ਪੰਜਾਬ ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਸੁਨੀਲ ਕੁਮਾਰ ਅਤੇ 13 ਪੰਜਾਬ ਫ਼ਿਰੋਜ਼ਪੁਰ ਦੇ ਸੀ.ਓ. ਸੀ.ਐੱਸ ਸ਼ਰਮਾ ਦੀ ਅਗਵਾਈ ਹੇਠ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਐੱਨ.ਐੱਸ.ਐੱਸ.ਅਤੇ ਐੱਨ.ਸੀ.ਸੀ.ਵਲੰਟੀਅਰਜ਼ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਮੈਡਮ ਰਣਜੀਤ ਕੌਰ ਸੰਧੂ ਨੇ ਯੋਗ ਦੀ ਮਹੱਤਤਾ ਬਾਰੇ ਵਲੰਟੀਅਰਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਯੋਗ ਕਰਨ ਨਾਲ ਮਨ ਸ਼ਾਂਤ ਅਤੇ ਸਰੀਰ ਚੁਸਤ, ਫੁਰਤੀਲਾ ਹੁੰਦਾ ਹੈ | ਯੋਗ ਨੂੰ ਸਰੀਰ ਅਤੇ ਆਤਮਾ ਵਿਚ ਇਕਸੁਰਤਾ ਦਾ ਅਦਭੁਤ ਵਿਗਿਆਨ ਮੰਨਿਆ ਜਾਂਦਾ ਹੈ | ਇਹ ਹਰ ਸਾਲ 21 ਜੂਨ ਨੂੰ ਮਨਾਇਆ ਜਾਂਦਾ ਹੈ ਅਤੇ ਇਸ ਦੀ ਸ਼ੁਰੂਆਤ 2015 ਵਿਚ ਹੋਈ ਸੀ | ਉਨ੍ਹਾਂ ਦੱਸਿਆ ਕਿ ਯੋਗ ਪ੍ਰਣਾਲੀ ਤੰਦਰੁਸਤ ਜੀਵਨ ਦਾ ਆਧਾਰ ਹੈ ਅਤੇ ਆਪਣੀ ਰੋਜ਼ਾਨਾ ਜ਼ਿੰਦਗੀ ਵਿਚ ਯੋਗ ਨੂੰ ਸ਼ਾਮਲ ਕਰਨਾ ਚਾਹੀਦਾ ਹੈ | ਇਸ ਮੌਕੇ ਐਮ.ਡੀ.ਮੈਡਮ ਨੇ ਵਲੰਟੀਅਰਜ਼ ਨੂੰ ਕੁੱਝ ਆਸਣਾਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਸਾਨੂੰ ਸਵੇਰ ਦੇ ਸਮੇਂ ਯੋਗ ਆਸਣ ਕਰਨਾ ਚਾਹੀਦਾ ਹੈ | ਇਸ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਮੁਕਤੀ ਮਿਲਦੀ ਹੈ | ਸਾਨੂੰ ਸਾਰਿਆਂ ਨੂੰ ਆਪਣੀ ਜ਼ਿੰਦਗੀ ਲਈ ਯੋਗ ਆਸਣ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਹੋਣ ਵਾਲੀਆਂ ਭਿਆਨਕ ਬਿਮਾਰੀਆਂ ਤੋਂ ਬਚ ਸਕੀਏ | ਇਸ ਮੌਕੇ ਪਿ੍ੰਸੀਪਲ ਮੈਡਮ ਰਮਨਜੀਤ ਕੌਰ ਨੇ ਵਲੰਟੀਅਰਜ਼ ਨੂੰ ਯੋਗ ਆਸਣਾਂ ਬਾਰੇ ਚੰਗੀ ਤਰ੍ਹਾਂ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਸਾਨੂੰ ਯੋਗ ਆਸਣ ਕਰਨਾ ਚਾਹੀਦਾ ਹੈ | ਇਸ ਮੌਕੇ ਪ੍ਰੋਗਰਾਮ ਅਫ਼ਸਰ ਅਮੀਰ ਸਿੰਘ ਅਤੇ ਸੁਰਿੰਦਰ ਕੌਰ ਆਦਿ ਹਾਜ਼ਰ ਸਨ |