25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਔਰਤ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਅਜੀਤ ਡੈਸਕ 23-06-2025
ਫ਼ਾਜ਼ਿਲਕਾ, 22 ਜੂਨ (ਅਮਰਜੀਤ ਸ਼ਰਮਾ)- ਫ਼ਾਜ਼ਿਲਕਾ ਦੇ ਨੇੜਲੇ ਪਿੰਡ ਕੌੜਿਆਂ ਵਾਲੀ 'ਚ ਇਕ ਅÏਰਤ ਵਲ਼ੋਂ ਫਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਘਰ 'ਚ ਮਹਿਲਾ ਦੇ ਨਾਲ ਉਸ ਦਾ ਢਾਈ ਸਾਲ ਦਾ ਬੱਚਾ ਵੀ ਮੌਜੂਦ ਸੀ, ਜੋ ਉਸ ਦੀ ਲਾਸ਼ ਦੇ ਕੋਲ ਰੋਂਦਾ ਮਿਲਿਆ | ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ | ਮਿ੍ਤਕਾ ਦੇ ਪਤੀ ਧਰਮਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਮਿਹਨਤ ਮਜ਼ਦੂਰੀ ਲਈ ਕੰਮ 'ਤੇ ਗਿਆ ਹੋਇਆ ਸੀ | ਜਦੋਂ ਉਸ ਨੂੰ ਫ਼ੋਨ ਆਇਆ ਤਾਂ ਉਹ ਤੁਰੰਤ ਘਰ ਵਾਪਸ ਆ ਗਿਆ ਤੇ ਵੇਖਿਆ ਕਿ ਉਸ ਦੀ ਪਤਨੀ ਦੀ ਮੌਤ ਹੋ ਚੁੱਕੀ ਸੀ | ਉਸ ਦਾ ਕਹਿਣਾ ਹੈ ਕਿ ਉਸ ਦੀ ਆਪਣੀ ਪਤਨੀ ਨਾਲ ਨਾ ਤਾਂ ਕੋਈ ਝਗੜਾ ਸੀ ਤੇ ਨਾ ਹੀ ਕੋਈ ਵਿਵਾਦ | ਉਸ ਨੇ ਕਿਹਾ ਕਿ ਉਹ ਨਹੀਂ ਜਾਣਦਾ ਕਿ ਉਸ ਦੀ ਪਤਨੀ ਨੇ ਇਹ ਕਦਮ ਕਿਉਂ ਚੁੱਕਿਆ | ਮਾਮਲੇ ਦੀ ਸੂਚਨਾ ਮਿਲਣ 'ਤੇ ਥਾਣਾ ਸਦਰ ਫ਼ਾਜ਼ਿਲਕਾ ਦੇ ਐੱਸ.ਐੱਚ.ਓ. ਹਰਦੇਵ ਸਿੰਘ ਬੇਦੀ ਮੌਕੇ 'ਤੇ ਪਹੁੰਚੇ ਤੇ ਮਹਿਲਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਭੇਜ ਦਿੱਤਾ ਗਿਆ | ਪੁਲਿਸ ਵਲ਼ੋਂ ਦੱਸਿਆ ਗਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ | ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਵਿਖੇ ਚੱਲ ਰਹੇ ਸਮਾਗਮਾਂ 'ਚ ਵੱਡੀ ਗਿਣਤੀ 'ਚ ਸੰਗਤਾਂ ਕਰ ਰਹੀਆਂ ਸ਼ਿਰਕਤ ਅਗਲੀ ਖ਼ਬਰ ਮਾਤਾ ਗੁਰਮੇਲ ਕੌਰ ਧਾਲੀਵਾਲ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।