25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਚੌਕੀਦਾਰ ਦੀ ਚੌਕਸੀ ਕਾਰਨ ਚੋਰੀ ਦੀ ਕੋਸ਼ਿਸ਼ ਰਹੀ ਨਾਕਾਮ

ਅਜੀਤ ਡੈਸਕ 23-06-2025
ਜ਼ੀਰਾ, 22 ਜੂਨ (ਰਜਨੀਸ਼ ਕਥੂਰੀਆ)- ਬੀਤੀ ਦੇਰ ਰਾਤ ਬੱਸ ਸਟੈਂਡ ਜ਼ੀਰਾ ਦੇ ਸਾਹਮਣੇ ਸਥਿਤ ਮਾਰਕੀਟ ਵਿਚ ਇਕ ਇਲੈਕਟੋ੍ਰਨਿਕਸ ਦੀ ਦੁਕਾਨ ਦਾ ਸ਼ਟਰ ਤੋੜ ਕੇ ਚੋਰੀ ਕਰਨ ਲਈ ਆਏ ਚੋਰਾਂ ਦੀ ਕੋਸ਼ਿਸ਼ ਮਾਰਕੀਟ ਵਿਚ ਤਾਇਨਾਤ ਚੌਕੀਦਾਰ ਨੇ ਨਾਕਾਮ ਕਰ ਦਿੱਤੀ | ਇਕ ਗੱਡੀ 'ਤੇ ਸਵਾਰ ਹੋ ਕੇ ਆਏ ਨਕਾਬਪੋਸ਼ ਚੋਰਾਂ ਦੀ ਫੁਟੇਜ ਦੁਕਾਨ 'ਤੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ ਹੈ | ਦੁਕਾਨ ਦੇ ਮਾਲਕ ਗੁਰਬਿੰਦਰ ਸਿੰਘ ਕੇਅਰ ਆਫ਼ ਵਿਰਕ ਇਲੈਕਟੋ੍ਰਨਿਕਸ ਨੇੜੇ ਬੱਸ ਸਟੈਂਡ, ਸਾਹਮਣੇ ਪਾਣੀ ਵਾਲੀ ਟੈਂਕੀ ਨੇ ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿਚ ਦੱਸਿਆ ਹੈ ਕਿ ਮੇਰੀ ਉਕਤ ਪਤੇ 'ਤੇ ਇਲੈਕਟੋ੍ਰਨਿਕਸ ਦੀ ਦੁਕਾਨ ਹੈ | ਉਨ੍ਹਾਂ ਦੱਸਿਆ ਕਿ ਮਿਤੀ 21-22 ਜੂਨ ਦੀ ਦਰਮਿਆਨੀ ਰਾਤ ਨੂੰ ਲਗਭਗ ਢਾਈ ਵਜੇ 5-6 ਅਣਪਛਾਤੇ ਨਕਾਬਪੋਸ਼ ਚੋਰ ਜੋ ਕਿ ਇਕ ਗੱਡੀ 'ਤੇ ਸਵਾਰ ਹੋ ਕੇ ਆਏ ਸਨ, ਵਲੋਂ ਮੇਰੀ ਦੁਕਾਨ ਦਾ ਸ਼ਟਰ ਤੋੜਨ ਤੋਂ ਬਾਅਦ ਕੈਬਿਨ ਤੋੜ ਕੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਮਾਰਕੀਟ 'ਤੇ ਦੁਕਾਨਦਾਰਾਂ ਵਲੋਂ ਰੱਖੇ ਹੋਏ ਚੌਕੀਦਾਰ ਦੀ ਚੌਕਸੀ ਦੇ ਕਾਰਨ ਜ਼ਿਆਦਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ | ਦੁਕਾਨ ਮਾਲਕ ਗੁਰਬਿੰਦਰ ਸਿੰਘ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਇਹਨਾਂ ਚੋਰਾਂ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ | ਗੁਰਬਿੰਦਰ ਸਿੰਘ ਨੇ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਚੋਰ 2 ਵਾਰ ਮੇਰੀ ਦੁਕਾਨ 'ਚੋਂ ਚੋਰੀ ਕਰਨ ਦੀ ਨਾਕਾਮ ਕੋਸ਼ਿਸ਼ ਕਰ ਚੁੱਕੇ ਹਨ | ਉੱਧਰ ਸੂਚਨਾ ਮਿਲਣ 'ਤੇ ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਧਰਨਿਆਂ ਤੋਂ ਦੁਖੀ ਹੋ ਕੇ ਜ਼ੀਰਾ ਦੇ ਸੁਖਮਨੀ ਹਸਪਤਾਲ ਵਲੋਂ ਹਾਈ ਕੋਰਟ 'ਚ ਪਹੁੰਚ ਅਗਲੀ ਖ਼ਬਰ ਮਾਸਟਰ ਕੇਡਰ ਤੇ ਲੈਕਚਰਾਰਾਂ ਦੀ ਸਾਰੇ ਵਿਸ਼ਿਆਂ ਦੀ ਨਵੀਂ ਭਰਤੀ ਦਾ ਇਸ਼ਤਿਹਾਰ ਜਾਰੀ ਕਰਵਾਉਣ ਲਈ ਸੰਘਰਸ਼ ਤਿੱਖਾ ਕਰਨ ਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।