27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

50 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ, ਮਾਮਲਾ ਦਰਜ

ਅਜੀਤ ਡੈਸਕ 23-06-2025
ਫ਼ਿਰੋਜ਼ਪੁਰ, 22 ਜੂਨ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਪੁਲਿਸ ਪਾਰਟੀ ਵਲੋਂ ਗੁਪਤ ਸੂਚਨਾ 'ਤੇ ਹੈਰੋਇਨ ਸਮੇਤ ਕਾਬੂ ਕੀਤੇ ਨੌਜਵਾਨ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਥਾਣਾ ਸਦਰ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਨਾਲ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਜਦ ਥਾਣਾ ਸਦਰ ਫ਼ਿਰੋਜ਼ਪੁਰ ਨੇੜੇ ਵਿਸ਼ੇਸ਼ ਗਸ਼ਤ ਕਰ ਰਹੇ ਸਨ ਤਾਂ ਮੁਖ਼ਬਰ ਵਲੋਂ ਗੁਪਤ ਸੂਚਨਾ ਦਿੱਤੀ ਗਈ ਕਿ ਮੁਲਜ਼ਮ ਨੌਜਵਾਨ ਸਾਗਰ ਉਰਫ਼ ਕੁੱਲੀ ਪੁੱਤਰ ਤਰਸੇਮ ਲਾਲ ਵਾਸੀ ਪਿੰਡ ਖਾਈ ਫੇਮੇ ਕੀ, ਥਾਣਾ ਸਦਰ ਫ਼ਿਰੋਜਪੁਰ, ਜੋ ਨਸ਼ਾ ਵੇਚਣ ਦਾ ਆਦੀ ਹੈ | ਇਸ ਦੇ ਚੱਲਦੇ ਪੁਲਿਸ ਪਾਰਟੀ ਨੇ ਮਿਲੀ ਇਤਲਾਹ 'ਤੇ ਮੁਲਜ਼ਮ ਸਾਗਰ ਨੂੰ ਕਿਲੇ ਵਾਲਾ ਚੌਂਕ ਨੇੜੇ ਕਾਬੂ ਕਰਕੇ ਤਲਾਸ਼ੀ ਦੌਰਾਨ 50 ਗ੍ਰਾਮ ਹੈਰੋਇਨ ਬਰਾਮਦ ਕੀਤੀ | ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਉਕਤ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਕੁੱਟਮਾਰ ਕਰਨ ਦੇ ਦੋਸ਼ਾਂ ਹੇਠ 6 ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਸੁਪਰ ਸਟੈਂਡਰਡ ਐਗਰੋ ਕੰਬਾਈਨ ਦੇ ਚੇਅਰਮੈਨ ਗੁਰਦਿਆਲ ਸਿੰਘ ਭਰੀ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।