ਗੁਰੂਹਰਸਹਾਏ, 22 ਜੂਨ (ਕਪਿਲ ਕੰਧਾਰੀ)-ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਜਿੱਥੇ ਸਮੇਂ ਸਮੇਂ 'ਤੇ ਸਫ਼ਾਈ ਸੇਵਕਾ ਵਲੋਂ ਆਪਣੀਆਂ ਮੰਗਾਂ ਸਬੰਧੀ ਰੋਸ ਪ੍ਰਦਰਸ਼ਨ ਕੀਤੇ ਗਏ ਅਤੇ ਵੱਖ-ਵੱਖ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤੇ ਗਏ ਪਰੰਤੂ ਉਸ ਦੇ ਬਾਵਜੂਦ ਵੀ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਹੋਇਆ ਜਿਸ ਦੇ ਚੱਲਦਿਆਂ ਸਫ਼ਾਈ ਸੇਵਕ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਸੁਨੀਲ ਕੁਮਾਰ ਗੁਰੂਹਰਸਹਾਏ ਦੀ ਅਗਵਾਈ ਹੇਠ ਇਕ ਮੰਗ ਪੱਤਰ ਮੰਤਰੀ ਰਵਜੋਤ ਸਿੰਘ ਨੂੰ ਦਿੱਤਾ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਸੁਨੀਲ ਕੁਮਾਰ ਨੇ ਦੱਸਿਆ ਕਿ ਸਫ਼ਾਈ ਸੇਵਕ ਅਤੇ ਸੀਵਰ ਮੈਨ ਦੀਆਂ ਮੰਗਾਂ ਪਿਛਲੇ ਲੰਮੇ ਸਮੇਂ ਤੋਂ ਕਈ ਮੰਗਾਂ ਲਟਕਦੀਆਂ ਆ ਰਹੀਆਂ ਹਨ ਜਿਵੇਂ ਕਿ ਸਿਵਰਮੈਨ ਅਤੇ ਸਫ਼ਾਈ ਕਰਮਚਾਰੀਆਂ ਦੀ ਤਨਖ਼ਾਹ ਵਿਚ ਵਾਧਾ ਕਰਨਾ | ਇਸੇ ਤਰ੍ਹਾਂ ਦੂਜੀ ਮੰਗ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ | ਇਸੇ ਤਰ੍ਹਾਂ ਪੰਜਾਬ ਅਧੀਨ ਆਉਂਦੀਆਂ ਸਾਰੀਆਂ ਗਸਟਡ ਛੁੱਟੀਆਂ ਜੋ ਕਿ ਪੰਜਾਬ ਦੇ ਸਰਕਾਰੀ ਦਫ਼ਤਰਾਂ ਦੇ ਕਰਮਚਾਰੀਆਂ ਨੂੰ ਦਿੱਤੀਆਂ ਜਾਂਦੀਆਂ ਹਨ ਉਹ ਸਫ਼ਾਈ ਸੇਵਕਾਂ ਅਤੇ ਸੀਵਰਮੈਨ ਨੂੰ ਵੀ ਦਿੱਤੀਆਂ ਜਾਣ ਆਦਿ ਹੋਰ ਕਈ ਮੰਗਾਂ ਹਨ ਜੋ ਕਿ ਸਰਕਾਰ ਵਲੋਂ ਮੰਨੀਆਂ ਨਹੀਂ ਜਾ ਰਹੀਆਂ ਹਨ | ਜਿਸ ਦੇ ਚੱਲਦਿਆਂ ਅੱਜ ਇਨ੍ਹਾਂ ਮੰਗਾਂ ਦੇ ਸਬੰਧ ਵਿਚ ਮੰਤਰੀ ਰਵਜੋਤ ਸਿੰਘ ਨੂੰ ਇਕ ਮੰਗ ਪੱਤਰ ਦਿੱਤਾ ਗਿਆ ਅਤੇ ਮੰਗ ਕੀਤੀ ਕਿ ਜਲਦ ਤੋਂ ਜਲਦ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇ | ਉਨ੍ਹਾਂ ਨੇ ਦੱਸਿਆ ਕਿ ਮੰਤਰੀ ਨੇ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਜਲਦ ਕਰ ਦਿੱਤਾ ਜਾਵੇਗਾ | ਇਸ ਮੌਕੇ ਦੀਪਕ, ਰਮੇਸ਼, ਦੀਪਕ ਚਾਵਰੀਆ ਆਦਿ ਆਗੂ ਹਾਜ਼ਰ ਸਨ |