27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

400 ਗ੍ਰਾਮ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਕਾਬੂ, ਮਾਮਲਾ ਦਰਜ

ਅਜੀਤ ਡੈਸਕ 23-06-2025
ਫ਼ਿਰੋਜ਼ਪੁਰ, 22 ਜੂਨ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਹੈਰੋਇਨ ਸਮੇਤ ਕਾਬੂ ਮੋਟਰਸਾਈਕਲ ਸਵਾਰ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਸਮੇਤ ਪੁਲਿਸ ਪਾਰਟੀ ਨੰੂ ਗਸ਼ਤ ਦੌਰਾਨ ਮੁਖ਼ਬਰ ਵਲੋਂ ਜਾਣਕਾਰੀ ਸਾਂਝੀ ਕੀਤੀ ਗਈ ਕਿ ਮੁਲਜ਼ਮ ਗੁਰਜੀਤ ਸਿੰਘ ਪੱੁਤਰ ਸੁਖਜੀਤ ਸਿੰਘ ਵਾਸੀ ਖਾਨੇ ਕੇ ਅਹਿਲ, ਥਾਣਾ ਸਦਰ ਫ਼ਿਰੋਜਪੁਰ ਜੋ ਨਸ਼ਾ ਵੇਚਣ ਦਾ ਆਦੀ ਹੈ | ਜੇਕਰ ਛਾਪੇਮਾਰੀ ਕੀਤੀ ਜਾਵੇ ਤਾਂ ਹੈਰੋਇਨ ਸਮੇਤ ਕਾਬੂ ਆ ਸਕਦਾ ਹੈ | ਇਸਦੇ ਚੱਲਦੇ ਪੁਲਿਸ ਪਾਰਟੀ ਨੇ ਮੁਖ਼ਬਰ ਵਲੋਂ ਦਿੱਤੀ ਇਤਲਾਹ 'ਤੇ ਮੁਲਜ਼ਮ ਨੂੰ ਗੁਰਜੀਤ ਸਿੰਘ ਨੂੰ ਕਾਬੂ ਕਰਕੇ ਤਲਾਸ਼ੀ ਦੌਰਾਨ 400 ਗ੍ਰਾਮ ਹੈਰੋਇਨ ਅਤੇ ਮੋਟਰਸਾਈਕਲ ਸਪਲੈਂਡਰ ਪਲੱਸ ਬਰਾਮਦ ਕੀਤਾ | ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਕਾਰਵਾਈ ਅਮਲ ਵਿਚ ਲਿਆਉਂਦੇ ਹੋਏ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਅਬੋਹਰ ਦੇ ਸਰੀਰਕ ਸਿੱਖਿਆ ਵਿਭਾਗ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਅਗਲੀ ਖ਼ਬਰ ਮੰਗਾਂ ਸੰਬੰਧੀ ਸਫ਼ਾਈ ਸੇਵਕਾਂ ਨੇ ਮੰਤਰੀ ਰਵਜੋਤ ਸਿੰਘ ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।