27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੱਖੂ ਦੀ ਮੀਟਿੰਗ

ਅਜੀਤ ਡੈਸਕ 23-06-2025
ਮੱਖੂ, 22 ਜੂਨ (ਕੁਲਵਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੱਖੂ ਦੀ ਮੀਟਿੰਗ ਬਲਾਕ ਪ੍ਰਧਾਨ ਦਲਜੀਤ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਲੋਹ ਲੰਗਰ ਸ਼ੀਂਹਾਪਾੜੀ ਵਿਖੇ ਹੋਈ ਜਿਸ ਦੌਰਾਨ ਵੱਖ-ਵੱਖ ਇਕਾਈਆਂ ਦੇ ਆਗੂਆਂ ਅਤੇ ਵਰਕਰਾਂ ਨੇ ਭਾਗ ਲਿਆ | ਮੀਟਿੰਗ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਦਲਜੀਤ ਸਿੰਘ ਬੁੱਟਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਪ੍ਰਤੀ ਕੋਈ ਵੀ ਗੰਭੀਰਤਾ ਨਹੀਂ ਦਿਖਾ ਰਹੀ | ਝੋਨੇ 1 ਜੂਨ ਤੋਂ ਲੱਗਣੇ ਸ਼ੁਰੂ ਹੋ ਗਿਆ ਸੀ ਪਰ ਅੱਜ ਤੱਕ ਕਿਸਾਨਾਂ ਬਹੁ ਗਿਣਤੀ ਕਿਸਾਨਾਂ ਨੂੰ ਯੂਰੀਆ ਨਹੀਂ ਮਿਲੀ | ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਜਲਦ ਤੋਂ ਜਲਦ ਕਿਸਾਨਾਂ ਲਈ ਯੂਰੀਆ ਦਾ ਪ੍ਰਬੰਧ ਕੀਤਾ ਜਾਵੇ ਤੇ ਗੈਰ ਕਾਨੂੰਨੀ ਤਰੀਕੇ ਨਾਲ ਬਣੀ ਨਕਲੀ ਡੀ.ਏ.ਪੀ. ਅਤੇ ਦਵਾਈਆਂ ਦੇ ਸੈਂਪਲ ਭਰ ਕੇ ਸਖ਼ਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਸਰਕਾਰ ਹਰ ਖੇਤ ਨੂੰ ਨਹਿਰੀ ਪਾਣੀ ਦੇਣ ਦੀਆਂ ਗੱਲਾਂ ਤਾਂ ਬਹੁਤ ਕਰ ਰਹੀ ਹੈ ਪਰ ਇਸ ਨੂੰ ਅਮਲੀ ਜਾਮਾ ਪਹਿਨਾਉਣ ਵਿਚ ਉਨ੍ਹਾਂ ਨੂੰ ਕਾਮਯਾਬੀ ਨਹੀਂ ਮਿਲੀ | ਇਸ ਮੌਕੇ ਮੱਖੂ ਬਲਾਕ ਦੇ ਪ੍ਰਧਾਨ ਦਲਜੀਤ ਸਿੰਘ ਬੁੱਟਰ, ਸਲਵਿੰਦਰ ਸਿੰਘ ਵਿੱਤ ਸਕੱਤਰ, ਬਲਜਿੰਦਰ ਸਿੰਘ ਮੀਤ ਪ੍ਰਧਾਨ ਜ਼ਿਲ੍ਹਾ ਫ਼ਿਰੋਜ਼ਪੁਰ, ਗੁਰਵਿੰਦਰ ਸਿੰਘ ਜਨਰਲ ਸਕੱਤਰ, ਰੇਸ਼ਮ ਸਿੰਘ, ਬਲਵੀਰ ਸਿੰਘ, ਅਜਮੇਰ ਸਿੰਘ, ਸਰਬਜੀਤ ਸਿੰਘ, ਪਲਵਿੰਦਰ ਸਿੰਘ, ਜੁਗਰਾਜ ਸਿੰਘ, ਗੁਰਮੀਤ ਸਿੰਘ, ਗੁਰਜਿੰਦਰ ਸਿੰਘ, ਜੋਰਾ ਸਿੰਘ, ਕੁਲਵਿੰਦਰ ਸਿੰਘ, ਡਾ. ਗੁਰਦੇਵ ਸਿੰਘ, ਪਲਵਿੰਦਰ ਸਿੰਘ ਮੀਤ ਪ੍ਰਧਾਨ ਜ਼ਿਲ੍ਹਾ ਫ਼ਿਰੋਜ਼ਪੁਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕੋਰਟ ਕੰਪਲੈਕਸ ਜ਼ੀਰਾ ਵਿਖੇ ਯੋਗ ਕੈਂਪ ਲਗਾਇਆ ਅਗਲੀ ਖ਼ਬਰ ਡੀ.ਏ.ਵੀ. ਕਾਲਜ ਅਬੋਹਰ ਦੇ ਸਰੀਰਕ ਸਿੱਖਿਆ ਵਿਭਾਗ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।