27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਵੇਰਕਾ ਫ਼ਿਰੋਜ਼ਪੁਰ ਡੇਅਰੀ ਵਿਖੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

ਅਜੀਤ ਡੈਸਕ 23-06-2025
ਫ਼ਿਰੋਜ਼ਪੁਰ, 22 ਜੂਨ (ਗੁਰਿੰਦਰ ਸਿੰਘ)- 11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ 'ਤੇ ਮਿਲਕ ਯੂਨੀਅਨ ਫ਼ਿਰੋਜ਼ਪੁਰ ਦੇ ਵੇਰਕਾ ਮਿਲਕ ਪਲਾਂਟ ਮੱਲਵਾਲ ਵਿਖੇ ਯੋਗ ਕੈਂਪ ਲਗਾਇਆ ਗਿਆ | ਯੋਗ ਕੈਂਪ ਦੀ ਅਗਵਾਈ ਯੋਗਾ ਮਾਹਿਰ ਕੁਲਦੀਪ ਸਿੰਘ ਭੁੱਲਰ ਵਲੋਂ ਕੀਤੀ ਗਈ, ਜਿਨ੍ਹਾਂ ਨੇ ਵੇਰਕਾ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਯੋਗ ਦੇ ਵੱਖ-ਵੱਖ ਆਸਨ, ਪ੍ਰਾਣਾਯਾਮ ਤੇ ਧਿਆਨ ਅਭਿਆਸ ਕਰਵਾਏ | ਯੋਗਾ ਮਾਹਿਰ ਭੁੱਲਰ ਨੇ ਦੱਸਿਆ ਕਿ ਸਰੀਰ ਅਤੇ ਮਨ ਨੂੰ ਤੰਦਰੁਸਤ ਰੱਖਣ ਲਈ ਯੋਗ ਅਭਿਆਸ ਜ਼ਰੂਰੀ ਹੈ, ਨਿਯਮਤ ਯੋਗ ਕਰਨ ਨਾਲ ਹਾਈ ਬਲੱਡ ਪ੍ਰੈਸ਼ਰ, ਡਾਇਬਟੀਜ਼, ਅਸਥਮਾ, ਪਿੱਠ ਦਰਦ, ਥਕਾਵਟ ਆਦਿ ਬਿਮਾਰੀਆਂ ਤੋਂ ਰਾਹਤ ਮਿਲਦੀ ਹੈ | ਵੇਰਕਾ ਮਿਲਕ ਪਲਾਂਟ, ਫ਼ਿਰੋਜ਼ਪੁਰ ਦੇ ਚੇਅਰਮੈਨ ਗੁਰਭੇਜ ਸਿੰਘ ਟਿੱਬੀ ਨੇ ਆਪਣੇ ਸੰਬੋਧਨ ਵਿਚ ਦੱਸਿਆ ਕਿ ਅਸੀਂ ਸਿਰਫ਼ ਦੁੱਧ ਉਤਪਾਦਨ ਤੱਕ ਹੀ ਸੀਮਤ ਨਹੀਂ ਹਾਂ, ਸਾਡਾ ਟੀਚਾ ਸਿਹਤਮੰਦ ਕਰਮਚਾਰੀ ਤੇ ਤੰਦਰੁਸਤ ਪੰਜਾਬ ਵੱਲ ਹੈ | ਮਿਲਕ ਯੂਨੀਅਨ ਫ਼ਿਰੋਜ਼ਪੁਰ ਦੇ ਜਨਰਲ ਮੈਨੇਜਰ ਸੁਗਿਆਨ ਪ੍ਰਸਾਦ ਵਲੋਂ ਸਾਰੇ ਕਰਮਚਾਰੀਆਂ, ਕਿਸਾਨਾਂ ਤੇ ਸਥਾਨਕ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਾਨਾ ਯੋਗ ਅਭਿਆਸ ਸ਼ੁਰੂ ਕਰਨ, ਆਪਣੇ ਪਰਿਵਾਰ ਅਤੇ ਸਮਾਜ ਨੂੰ ਵੀ ਇਹਦੀ ਪ੍ਰੇਰਨਾ ਦੇਣ ਤੇ ਵਧੇਰੇ ਸਿਹਤਮੰਦ ਤੇ ਸੁਖੀ ਜੀਵਨ ਦੀ ਸ਼ੁਰੂਆਤ ਕਰਨ |
ਪਿਛਲੀ ਖ਼ਬਰ ਮਨਰੇਗਾ ਮਜ਼ਦੂਰਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਡੀ.ਸੀ. ਦਫ਼ਤਰ ਅੱਗੇ ਧਰਨਾ ਦੇਵਾਂਗੇ- ਭਾਕਿਯੂ ਲੱਖੋਵਾਲ ਅਗਲੀ ਖ਼ਬਰ ਮਮਦੋਟ ਵਿਖੇ ਗਤਕਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।