28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਪਰਸਵਾਰਥ ਸਭਾ ਵਲੋਂ ਮੈਡੀਕਲ ਜਾਂਚ ਕੈਂਪ

ਅਜੀਤ ਡੈਸਕ 23-06-2025
ਜਲਾਲਾਬਾਦ, 22 ਜੂਨ (ਕਰਨ ਚੁਚਰਾ)- ਪਰਸਵਾਰਥ ਸਭਾ ਵਲ਼ੋਂ ਮਨੁੱਖਤਾ ਦੀ ਸੇਵਾ ਲਈ ਚਲਾਏ ਪ੍ਰਕਲਪ ਤਹਿਤ ਗਾਂਧੀ ਨਗਰ ਵਿਖੇ ਚਲਾਈ ਜਾ ਰਹੀ ਚੈਰੀਟੇਬਲ ਡਿਸਪੈਂਸਰੀ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ ਜਿਸ ਵਿਚ ਮਰੀਜ਼ਾਂ ਦੀ ਜਾਂਚ ਕਰਦਿਆਂ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ | ਪ੍ਰਧਾਨ ਅਨਿਲ ਦੀਪ ਨਾਗਪਾਲ ਨੇ ਦੱਸਿਆ ਕਿ ਕੈਂਪ ਦੌਰਾਨ ਡਾ. ਰਾਜੀਵ ਮਿੱਢਾ ਵਲ਼ੋਂ 75 ਮਰੀਜ਼ਾਂ ਦੀ ਜਾਂਚ ਕੀਤੀ ਗਈ | ਸਭਾ ਵਲ਼ੋਂ ਮੁਫ਼ਤ ਦਵਾਈਆਂ ਵੰਡੀਆਂ ਗਈਆਂ | ਪ੍ਰਧਾਨ ਅਨਿਲ ਦੀਪ ਨਾਗਪਾਲ ਨੇ ਦੱਸਿਆ ਕਿ ਸਭਾ ਵਲ਼ੋਂ ਹਰ ਬੁੱਧਵਾਰ ਤੇ ਐਤਵਾਰ ਨੂੰ ਇਹ ਕੈਂਪ ਲਗਾਏ ਜਾਂਦੇ ਹਨ | ਇਸ ਮੌਕੇ ਵਿਜੇ ਬਾਘਲਾ, ਗੁਰਚਰਨ ਸਿੰਘ ਕਮੀਰੀਆ, ਰੌਬਿਨ ਵਾਟਸ, ਰਾਮਮ ਸੇਠੀ, ਸੁਰੇਸ਼ ਚੌਹਾਨ, ਮਾਣਿਕ ਚੌਹਾਨ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਵਲੋਂ ਸੂਬਾ ਪੱਧਰੀ ਮੇਲੇ ਦਾ ਪੋਸਟਰ ਜਾਰੀ ਅਗਲੀ ਖ਼ਬਰ ਰੈੱਡ ਰੋਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਮਨਾਇਆ ਯੋਗ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।