28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਆਤਮ ਵੱਲਭ ਸਕੂਲ 'ਚ ਏ.ਵੀ. ਕੈਂਬਰਿਜ ਟਰਾਂਜ਼ਿਸ਼ਨ ਵਰਕਸ਼ਾਪ ਲਗਾਈ

ਅਜੀਤ ਡੈਸਕ 23-06-2025
ਫ਼ਾਜ਼ਿਲਕਾ, 22 ਜੂਨ (ਦਵਿੰਦਰ ਪਾਲ ਸਿੰਘ)- ਆਤਮ ਵੱਲਭ ਪਬਲਿਕ ਸਕੂਲ ਦੀ ਪਿ੍ੰਸੀਪਲ ਸ਼੍ਰੀਮਤੀ ਸੰਗੀਤਾ ਤਿੰਨਾ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ, ਅਧਿਆਪਕਾਂ ਦੇ ਸਰਵਪੱਖੀ ਵਿਕਾਸ ਲਈ ਸਮੇਂ-ਸਮੇਂ 'ਤੇ ਵਰਕਸ਼ਾਪਾਂ ਲਗਾਈਆਂ ਜਾਂਦੀਆਂ ਹਨ ਤਾਂ ਜੋ ਉਹ ਆਪਣੀ ਪ੍ਰਤਿਭਾ ਨੂੰ ਉਜਾਗਰ ਕਰ ਕੇ ਵਿਦਿਆਰਥੀਆਂ ਦੇ ਜੀਵਨ ਦੇ ਮਿਆਰ ਨੂੰ ਉੱਚਾ ਚੁੱਕਣ ਵਿਚ ਮਦਦ ਕਰ ਸਕਣ | ਇਸ ਲੜੀ ਵਿਚ ਅੱਜ ਸਕੂਲ 'ਚ ਕਲਾਸ ਬਲੂਮ ਤੋਂ ਦੂਸਰੀ ਜਮਾਤ ਤੱਕ ਦੇ ਅਧਿਆਪਕਾਂ ਲਈ ਸਿਖਲਾਈ ਤੇ ਤੀਸਰੀ ਜਮਾਤ ਤੋਂ 12 ਜਮਾਤ ਤੱਕ ਦੇ ਅਧਿਆਪਕਾਂ ਲਈ ਯੋਗਤਾ ਆਧਾਰਤ ਸਿਖਲਾਈ ਦਾ ਕੈਂਪ ਲਗਾਇਆ ਗਿਆ ਜਿਸ ਵਿਚ ਰਿਸੋਰਸ ਪਰਸਨ ਵਜੋਂ ਸ਼ਰਧਾ ਆਨੰਦ ਨੇ ਅਧਿਆਪਕਾਂ ਨਾਲ ਆਪਣਾ 22 ਸਾਲਾਂ ਦਾ ਤਜਰਬਾ ਸਾਂਝਾ ਕੀਤਾ ਜਿਸ 'ਚ ਉਨ੍ਹਾਂ ਨੇ ਕਲਾਸ ਨੂੰ ਖ਼ੁਸ਼ਹਾਲ ਕਲਾਸ-ਰੂਮ ਰੱਖਣ ਦੇ ਤਰੀਕੇ ਦੱਸੇ ਤਾਂ ਜੋ ਵਿਦਿਆਰਥੀ ਸੁਚਾਰੂ ਢੰਗ ਨਾਲ ਪੜ੍ਹਾਈ ਕਰ ਸਕਣ | ਉਨ੍ਹਾਂ ਨੇ ਅਧਿਆਪਕਾਂ ਨੂੰ ਵੱਖ-ਵੱਖ ਵਿੱਦਿਅਕ ਗਤੀਵਿਧੀਆਂ ਕਰਵਾਉਣ ਲਈ ਕਿਹਾ ਤੇ ਉਨ੍ਹਾਂ ਨੂੰ ਵਿਦਿਆਰਥੀਆਂ ਨਾਲ ਇਨ੍ਹਾਂ ਗਤੀਵਿਧੀਆਂ ਦੀ ਪਾਲਨਾ ਕਰਨ ਲਈ ਕਿਹਾ | ਉਨ੍ਹਾਂ ਨੇ ਅਧਿਆਪਕਾਂ ਨੂੰ ਸਮੱਸਿਆ ਹੱਲ ਕਰਨ 'ਤੇ ਵੱਖ-ਵੱਖ ਰੋਲ ਪਲੇਅ ਕਰਵਾਉਣ ਲਈ ਕਿਹਾ ਤਾਂ ਜੋ ਅਧਿਆਪਕ ਵੀ ਕਲਾਸ ਵਿਚ ਰੋਲ ਪਲੇਅ ਰਾਹੀਂ ਪੜ੍ਹਾ ਸਕਣ | ਇਸ ਵਰਕਸ਼ਾਪ ਮੌਕੇ 'ਤੇ ਸਕੂਲ ਦੇ ਚੇਅਰਮੈਨ ਰਮਨ ਕੁਮਾਰ ਵਾਟਸ, ਪਿ੍ੰਸੀਪਲ ਸ੍ਰੀਮਤੀ ਸੰਗੀਤਾ ਤਿੰਨਾ, ਕਾਰਜਕਾਰੀ ਡਾਇਰੈਕਟਰ ਦੀਪਕ ਸ਼ਰਮਾ, ਵਾਈਸ ਪਿ੍ੰਸੀਪਲ ਸ਼੍ਰੀਮਤੀ ਸੀਮਾ ਸ਼ਰਮਾ, ਪੀ.ਟੀ.ਏ. ਚੇਅਰਮੈਨ ਨਰਿੰਦਰ ਸਚਦੇਵਾ ਤੇ ਸਮੁੱਚੇ ਸਟਾਫ਼ ਨੇ ਇਸ ਵਰਕਸ਼ਾਪ ਦੀ ਸਿੱਖਿਆ ਨੂੰ ਵਿਦਿਆਰਥੀਆਂ ਨਾਲ ਸਾਂਝਾ ਕਰਨ ਦਾ ਵਾਅਦਾ ਕੀਤਾ |
ਪਿਛਲੀ ਖ਼ਬਰ ਜੇ.ਏ.ਵੀ. ਜੈਨ ਆਦਰਸ਼ ਵਿਦਿਆਲਿਆ 'ਚ ਮਨਾਇਆ ਯੋਗ ਦਿਵਸ ਅਗਲੀ ਖ਼ਬਰ ਇਨਕਮ ਟੈਕਸ ਵਿਭਾਗ ਨੇ ਲਗਾਇਆ ਜਾਗਰੂਕਤਾ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।