ਫ਼ਾਜ਼ਿਲਕਾ, 22 ਜੂਨ (ਦਵਿੰਦਰ ਪਾਲ ਸਿੰਘ)- ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਦੇ ਵਿਹੜੇ ਵਿਚ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਪ੍ਰੋਗਰਾਮ ਦੀ ਅਗਵਾਈ ਸਕੂਲ ਦੇ ਚੇਅਰਮੈਨ ਅਨਿਲ ਜੈਨ ਨੇ ਕੀਤੀ | ਯੋਗ ਦਿਵਸ ਪ੍ਰੋਗਰਾਮ 'ਚ ਸਕੂਲ ਦੇ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ ਨੇ ਵੀ ਉਤਸ਼ਾਹ ਨਾਲ ਹਿੱਸਾ ਲਿਆ ਤੇ ਸਾਰਿਆਂ ਨੂੰ 'ਯੋਗ ਸੇ ਨਿਰੋਗ ਜੀਵਨ' ਦਾ ਸੰਦੇਸ਼ ਦਿੱਤਾ | ਜਾਣਕਾਰੀ ਦਿੰਦੇ ਹੋਏ ਸਕੂਲ ਦੀ ਵਾਈਸ ਪਿ੍ੰਸੀਪਲ ਸ਼ੀਨਮ ਧੂੜੀਆ ਨੇ ਦੱਸਿਆ ਕਿ ਯੋਗ ਇੰਸਟਰੱਕਟਰ ਗੁਰਮੀਤ ਸਿੰਘ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਯੋਗ ਆਸਣਾਂ ਦਾ ਅਭਿਆਸ ਕਰਵਾਇਆ | ਸਕੂਲ ਦੇ ਪਿ੍ੰਸੀਪਲ ਨਰੇਸ਼ ਸਪੜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਯੋਗਾ ਸਿਰਫ਼ ਇੱਕ ਸਰੀਰਕ ਕਸਰਤ ਨਹੀਂ ਹੈ, ਸਗੋਂ ਇੱਕ ਜੀਵਨ ਸ਼ੈਲੀ ਹੈ, ਜੋ ਸਰੀਰ, ਮਨ ਤੇ ਆਤਮਾ ਨੂੰ ਸੰਤੁਲਨ ਵਿਚ ਰੱਖਦੀ ਹੈ |