ਗੁਰੂਹਰਸਹਾਏ, 22 ਜੂਨ (ਹਰਚਰਨ ਸਿੰਘ ਸੰਧੂ)- ਕਾਂਗਰਸ ਦੇ ਹਲਕਾ ਗੁਰੂਹਰਸਹਾਏ ਤੋਂ ਕੋਆਰਡੀਨੇਟਰ ਗੁਰਭੇਜ ਸਿੰਘ ਟਿੱਬੀ ਵਲੋਂ ਸੀਨੀਅਰ ਕਾਂਗਰਸੀ ਆਗੂ ਗੁਰਦੀਪ ਸਿੰਘ ਢਿੱਲੋਂ ਦੀ ਅਗਵਾਈ ਹੇਠ ਗੁਰੂਹਰਸਹਾਏ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਕੀਤੀ ਗਈ | ਇਸ ਮੌਕੇ ਕੋਆਰਡੀਨੇਟਰ ਗੁਰਭੇਜ ਸਿੰਘ ਟਿੱਬੀ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੀ ਹਾਈਕਮਾਂਡ ਦੇ ਨਿਰਦੇਸ਼ ਤਹਿਤ ਹੀ ਕਾਂਗਰਸ ਪਾਰਟੀ ਵਲੋਂ ਜ਼ਮੀਨੀ ਪੱਧਰ 'ਤੇ ਹੋਰ ਪਕੜ ਮਜ਼ਬੂਤ ਕਰਨ ਲਈ ਹਰ ਪਿੰਡ ਦੇ ਬੂਥਾਂ ਤੇ ਹਰ ਪਿੰਡ ਦੀ ਬੂਥ ਕਮੇਟੀ ਬਣਾਈ ਜਾਵੇਗੀ ਤੇ ਉਸ ਬੂਥ ਕਮੇਟੀ 'ਚ ਪਿੰਡ ਪੱਧਰ ਦੇ ਕਾਂਗਰਸ ਦੇ ਸਰਗਰਮ ਵਰਕਰਾਂ ਨੂੰ ਸ਼ਾਮਿਲ ਕੀਤਾ ਜਾਵੇਗਾ ਤਾਂ ਜੋ ਕਾਂਗਰਸ ਪਾਰਟੀ ਬੂਥ ਪੱਧਰ 'ਤੇ ਮਜ਼ਬੂਤ ਹੋ ਸਕੇ | ਕੋਆਰਡੀਨੇਟਰ ਗੁਰਭੇਜ ਸਿੰਘ ਟਿੱਬੀ ਨੇ ਕਿਹਾ ਕਿ ਕਾਂਗਰਸ ਹਾਈ ਕਮਾਂਡ ਦੇ ਨਿਰਦੇਸ਼ਾਂ ਤਹਿਤ ਹੀ ਕਾਂਗਰਸ ਦੀਆਂ ਨੀਤੀਆਂ ਨੂੰ ਲੋਕਾਂ 'ਚ ਲਿਜਾਇਆ ਜਾ ਰਿਹਾ ਹੈ ਤੇ ਉਨ੍ਹਾਂ ਕਿਹਾ ਕਿ ਜੋ ਕਾਂਗਰਸ ਪਾਰਟੀ ਲਈ ਹਲਕਾ ਪੱਧਰ 'ਤੇ ਕੰਮ ਕਰ ਰਿਹਾ ਹੈ, ਉਸ ਵਿਅਕਤੀ ਨੂੰ ਪਾਰਟੀ ਵਲੋਂ ਵਿਸ਼ੇਸ਼ ਦਰਜਾ ਦਿੱਤਾ ਜਾਵੇਗਾ | ਹਲਕਾ ਗੁਰੂਹਰਸਹਾਏ ਦੇ ਸੀਨੀਅਰ ਕਾਂਗਰਸੀ ਆਗੂ ਗੁਰਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਪਿੰਡ-ਪਿੰਡ ਜਾ ਕੇ ਬੂਥ ਕਮੇਟੀਆਂ ਕਾਇਮ ਕਰਨਗੇ ਤੇ ਲੋਕਾਂ ਨੂੰ ਕਾਂਗਰਸ ਦੀਆਂ ਨੀਤੀਆਂ ਤੋਂ ਜਾਣੂ ਕਰਵਾ ਕੇ ਪਾਰਟੀ ਨੂੰ ਮਜ਼ਬੂਤ ਬਣਾਇਆ ਜਾਵੇਗਾ | ਇਸ ਮੌਕੇ ਗੁਰਭੇਜ ਸਿੰਘ ਟਿੱਬੀ ਨੇ ਸਮੂਹ ਵਰਕਰਾਂ ਨੂੰ ਸੱਦਾ ਦਿੱਤਾ ਕਿ ਇਕਜੁੱਟ ਹੋ ਕੇ ਕਾਂਗਰਸ ਨੂੰ ਮਜ਼ਬੂਤ ਕਰਨ | ਉਨ੍ਹਾਂ ਕਿਹਾ ਕਿ ਬੂਥ ਕਮੇਟੀਆਂ ਤੋਂ ਇਲਾਵਾ ਹਲਕੇ ਅੰਦਰ ਇਕ 31 ਮੈਂਬਰੀ ਕਮੇਟੀ ਬਣਾਈ ਜਾਵੇਗੀ ਜਿਨ੍ਹਾਂ ਦੀ ਸਲਾਹ ਤੇ ਮਸ਼ਵਰੇ ਨਾਲ ਹਾਈ ਕਮਾਂਡ ਦੇ ਨਿਰਦੇਸ਼ਾਂ ਤਹਿਤ ਕਾਂਗਰਸ ਨੂੰ ਹੋਰ ਮਜ਼ਬੂਤੀ ਵੱਲ ਲਿਜਾਉਣ ਲਈ ਤਵੱਜੋਂ ਦਿੱਤੀ ਜਾਵੇਗੀ | ਗੁਰਦੀਪ ਸਿੰਘ ਢਿੱਲੋਂ ਨੇ ਹਲਕਾ ਕੋਆਰਡੀਨੇਟਰ ਗੁਰਭੇਜ ਸਿੰਘ ਟਿੱਬੀ ਦਾ ਸਵਾਗਤ ਕਰਦਿਆਂ ਮੀਟਿੰਗ 'ਚ ਸ਼ਾਮਿਲ ਸਮੂਹ ਵਰਕਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਰਸਦੀਪ ਸਿੰਘ ਸਰਪੰਚ ਥੇਹ ਗੁੱਜਰ, ਮਨਜੀਤ ਸਿੰਘ ਸ਼ਾਮ ਸਿੰਘ ਵਾਲਾ, ਸੁਰਜੀਤ ਸਿੰਘ ਤਾਰੇਵਾਲਾ, ਜੋਗਿੰਦਰ ਪਾਲ ਭਾਟਾ, ਪਰਮਜੀਤ ਸਿੰਘ ਜੰਗ, ਭਿੰਦਰ ਜੰਗ, ਸੋਹਣ ਸਿੰਘ ਕੌਂਸਲਰ, ਪਵਨ ਕੁਮਾਰ ਗੁਰੂਹਰਸਹਾਏ, ਹਰਬਚਨ ਸਿੰਘ ਮੋਹਣ ਕੇ, ਗੋਰਾ ਅਲਫੂ ਕੇ, ਗੁਰਜੰਟ ਸਿੰਘ ਦਿਲਾ ਰਾਮ, ਅੰਗੂਰ ਸਿੰਘ, ਕੁਲਦੀਪ ਸਿੰਘ ਬਰਾੜ ਚੁੱਘਾ, ਦਵਿੰਦਰ ਸ਼ਰਮਾ ਗੁਰੂਹਰਸਹਾਏ, ਹਰਵੇਲ ਬਰਾੜ, ਕੁਲਦੀਪ ਸਿੰਘ ਬਰਿਆਰ ਘਾਂਗਾ ਆਦਿ ਹਾਜ਼ਰ ਸਨ |