28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਹਰਿਦੁਆਰ ਜਾਣ ਵਾਲੀ ਰੇਲਗੱਡੀ ਨੂੰ ਫ਼ਿਰੋਜ਼ਪੁਰ ਦੀ ਬਜਾਏ ਫ਼ਾਜ਼ਿਲਕਾ ਤੋਂ ਚਲਾਇਆ ਜਾਵੇ- ਜਿੰਮੀ ਮਨਚੰਦਾ

ਅਜੀਤ ਡੈਸਕ 23-06-2025
ਗੁਰੂਹਰਸਹਾਏ, 22 ਜੂਨ (ਕਪਿਲ ਕੰਧਾਰੀ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਦੇ ਕੌਮੀ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਸਰਹੱਦੀ ਇਲਾਕੇ ਫ਼ਿਰੋਜ਼ਪੁਰ ਦੇ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਹੋਇਆਂ ਹਰਿਦੁਆਰ ਲਈ ਇਕ ਸਪੈਸ਼ਲ ਰੇਲਗੱਡੀ ਚਲਾਉਣ ਲਈ ਕੇਂਦਰ ਦੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਮਿਲ ਕੇ ਰੇਲਗੱਡੀ ਚਲਾਉਣ ਦੀ ਅਪੀਲ ਕੀਤੀ ਗਈ ਸੀ ਤੇ ਇਕ ਮੰਗ ਪੱਤਰ ਉਨ੍ਹਾਂ ਨੂੰ ਸੌਂਪਿਆ ਗਿਆ ਸੀ ਜਿਸ ਦੇ ਚੱਲਦਿਆਂ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਵਲੋਂ ਉਨ੍ਹਾਂ ਦੀ ਮੰਗ ਨੂੰ ਮਨਜ਼ੂਰ ਕਰਦਿਆਂ ਹੋਇਆਂ ਬੀਤੇ ਬੁੱਧਵਾਰ ਫ਼ਿਰੋਜ਼ਪੁਰ ਤੋਂ ਹਰਿਦੁਆਰ ਲਈ ਰਾਤ ਨੂੰ 10.40 ਵਜੇ ਇਕ ਨਵੀਂ ਰੇਲਗੱਡੀ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਰੇਲਗੱਡੀ ਦੇ ਚੱਲਣ ਨਾਲ ਸ਼ਰਧਾਲੂਆਂ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ ਉੱਥੇ ਹੀ ਗੁਰੂਹਰਸਹਾਏ, ਫ਼ਾਜ਼ਿਲਕਾ, ਜਲਾਲਾਬਾਦ ਤੇ ਹੋਰ ਵੱਖ-ਵੱਖ ਸ਼ਹਿਰਾਂ ਦੇ ਸ਼ਰਧਾਲੂਆਂ ਵਿਚ ਮਾਯੂਸੀ ਵੀ ਦੇਖਣ ਨੂੰ ਮਿਲ ਰਹੀ ਹੈ | ਸਮਾਜਸੇਵੀ ਜਿੰਮੀ ਮਨਚੰਦਾ ਨੇ ਦੱਸਿਆ ਕਿ ਬੀਤੇ ਬੁੱਧਵਾਰ ਫ਼ਿਰੋਜ਼ਪੁਰ ਤੋਂ ਹਰਿਦੁਆਰ ਲਈ ਇਕ ਸਪੈਸ਼ਲ ਰੇਲਗੱਡੀ ਚਲਾਈ ਗਈ ਹੈ ਜੋ ਕਿ ਹਰ ਬੁੱਧਵਾਰ ਦੇ ਬੁੱਧਵਾਰ ਰਾਤ ਨੂੰ 10.40 ਮਿੰਟ 'ਤੇ ਫ਼ਿਰੋਜ਼ਪੁਰ ਤੋਂ ਹਰਿਦੁਆਰ ਲਈ ਰਵਾਨਾ ਹੋਵੇਗੀ | ਉਨ੍ਹਾਂ ਨੇ ਕਿਹਾ ਕਿ ਰੇਲਵੇ ਵਿਭਾਗ ਨੂੰ ਚਾਹੀਦਾ ਸੀ ਕਿ ਇਸ ਰੇਲਗੱਡੀ ਨੂੰ ਫ਼ਿਰੋਜ਼ਪੁਰ ਦੀ ਬਜਾਏ ਫ਼ਾਜ਼ਿਲਕਾ ਤੋਂ ਚਲਾਇਆ ਜਾਂਦਾ | ਜੇਕਰ ਇਹ ਰੇਲਗੱਡੀ ਫ਼ਾਜ਼ਿਲਕਾ ਤੋਂ ਚੱਲਦੀ ਹੈ ਜਿੱਥੇ ਬਾਕੀ ਸ਼ਹਿਰਾਂ ਵਿਚ ਰਹਿੰਦੇ ਸ਼ਰਧਾਲੂਆਂ ਨੂੰ ਇਸ ਰੇਲਗੱਡੀ ਦਾ ਫ਼ਾਇਦਾ ਹੋਵੇਗਾ ਉੱਥੇ ਰੇਲਵੇ ਵਿਭਾਗ ਦੇ ਆਮਦਨ ਵਿਚ ਵੀ ਵਾਧਾ ਹੋਵੇਗਾ | ਉਨ੍ਹਾਂ ਨੇ ਰੇਲਵੇ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਰੇਲਗੱਡੀ ਨੂੰ ਫ਼ਿਰੋਜ਼ਪੁਰ ਦੀ ਬਜਾਏ ਫ਼ਾਜ਼ਿਲਕਾ ਤੋਂ ਚਲਾਇਆ ਜਾਵੇ ਤਾਂ ਜੋ ਬਾਕੀ ਸ਼ਹਿਰਾਂ ਦੇ ਸ਼ਰਧਾਲੂਆਂ ਨੂੰ ਵੀ ਇਸ ਰੇਲਗੱਡੀ ਦਾ ਲਾਭ ਮਿਲ ਸਕੇ |
ਪਿਛਲੀ ਖ਼ਬਰ ਪਿਕਅਪ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਅਗਲੀ ਖ਼ਬਰ ਵੱਖ-ਵੱਖ ਮੁਕੱਦਮਿਆਂ 'ਚ 101.33 ਗ੍ਰਾਮ ਹੈਰੋਇਨ ਸਮੇਤ 4 ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।