28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਬਾਰ ਐਸੋਸੀਏਸ਼ਨ ਅਬੋਹਰ ਨੇ ਯੋਗ ਦਿਵਸ ਮਨਾਇਆ

ਅਜੀਤ ਡੈਸਕ 23-06-2025
ਅਬੋਹਰ, 22 ਜੂਨ (ਸੁਖਜੀਤ ਸਿੰਘ ਬਰਾੜ)- ਬਾਰ ਐਸੋਸੀਏਸ਼ਨ ਅਬੋਹਰ ਵਲ਼ੋਂ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਸਥਾਨਕ ਕੋਰਟ ਕੰਪਲੈਕਸ ਦੇ ਜੱਜਾਂ ਨੇ ਵੀ ਸ਼ਿਰਕਤ ਕੀਤੀ | ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਯੋਗਾ ਦੇ ਸਰੀਰਕ ਲਾਭਾਂ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸਰੀਰਕ ਵਿਕਾਸ ਤੇ ਸਰੀਰਕ ਤੰਦਰੁਸਤੀ ਲਈ ਯੋਗ ਕਰਨਾ ਬਹੁਤ ਜ਼ਰੂਰੀ ਹੈ | ਇਸ ਮੌਕੇ ਸਥਾਨਕ ਜੱਜ ਸਤੀਸ਼ ਸ਼ਰਮਾ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਕਾਸ਼ ਸਿੰਘ ਬਰਾੜ, ਸਕੱਤਰ ਪਵਨ ਕੁਮਾਰ ਤਿੰਨਾ, ਸੰਯੁਕਤ ਸਕੱਤਰ ਅਨੁਜ ਚੌਧਰੀ, ਖ਼ਜ਼ਾਨਚੀ ਪਵਨ ਕੁਮਾਰ, ਧਰਮਿੰਦਰ ਬਰਾੜ, ਰਾਹਤ ਸਿੱਧੂ, ਦਿਲਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਵੇਚਣ ਸੰਬੰਧੀ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪਿਕਅਪ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।