28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਵਾਈਸ ਪਿ੍ੰਸੀਪਲ ਸੀਮਾ ਢੀਂਗਰਾ ਰਿਸੋਰਸ ਪਰਸਨ ਨਿਯੁਕਤ

ਅਜੀਤ ਡੈਸਕ 23-06-2025
ਫ਼ਾਜ਼ਿਲਕਾ, 22 ਜੂਨ (ਦਵਿੰਦਰ ਪਾਲ ਸਿੰਘ)- ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐੱਸ.ਈ.) ਵਲ਼ੋਂ ਆਤਮ ਵੱਲਭ ਪਬਲਿਕ ਸਕੂਲ ਦੀ ਵਾਈਸ ਪਿ੍ੰਸੀਪਲ ਸੀਮਾ ਢੀਂਗਰਾ ਨੂੰ ਰਿਸੋਰਸ ਪਰਸਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਪੂਰੇ ਸਕੂਲ ਵਿਚ ਮਾਣ ਤੇ ਉਤਸ਼ਾਹ ਦਾ ਮਾਹੌਲ ਹੈ | ਸਕੂਲ ਪਿ੍ੰਸੀਪਲ ਸੰਗੀਤਾ ਤਿੰਨਾ ਨੇ ਇਸ ਮੌਕੇ ਕਿਹਾ ਕਿ ਇਹ ਸਾਡੇ ਸਕੂਲ ਲਈ ਮਾਣ ਵਾਲਾ ਪਲ ਹੈ | ਸਾਨੂੰ ਖ਼ੁਸ਼ੀ ਹੈ ਕਿ ਸਾਡੀ ਵਾਈਸ ਪਿ੍ੰਸੀਪਲ ਨੂੰ ਉਨ੍ਹਾਂ ਦੀ ਯੋਗਤਾ ਤੇ ਸਖ਼ਤ ਮਿਹਨਤ ਲਈ ਇਹ ਸਨਮਾਨ ਮਿਲਿਆ ਹੈ | ਸਕੂਲ ਪ੍ਰਬੰਧਨ, ਚੇਅਰਮੈਨ ਰਮਨ ਕੁਮਾਰ ਵਾਟਸ, ਪਿ੍ੰਸੀਪਲ ਸੰਗੀਤਾ ਤਿੰਨਾ, ਕਾਰਜਕਾਰੀ ਨਿਰਦੇਸ਼ਕ ਦੀਪਕ ਸ਼ਰਮਾ, ਪੀ.ਟੀ.ਏ. ਪ੍ਰਧਾਨ ਨਰਿੰਦਰ ਸਚਦੇਵਾ ਤੇ ਸਮੁੱਚੇ ਸਟਾਫ਼ ਨੇ ਉਨ੍ਹਾਂ ਨੂੰ ਇਸ ਪ੍ਰਾਪਤੀ 'ਤੇ ਵਧਾਈ ਦਿੱਤੀ |
ਪਿਛਲੀ ਖ਼ਬਰ ਸਰਪੰਚ ਕਿੰਗਪਾਲ ਸਿੰਘ ਦਾਨੇਵਾਲੀਆ ਨੇ ਨੌਜਵਾਨਾਂ ਨੂੰ ਖੇਡਾਂ ਦਾ ਸਾਮਾਨ ਵੰਡਿਆ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।