28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਸਰਪੰਚ ਕਿੰਗਪਾਲ ਸਿੰਘ ਦਾਨੇਵਾਲੀਆ ਨੇ ਨੌਜਵਾਨਾਂ ਨੂੰ ਖੇਡਾਂ ਦਾ ਸਾਮਾਨ ਵੰਡਿਆ

ਅਜੀਤ ਡੈਸਕ 23-06-2025
ਅਬੋਹਰ, 22 ਜੂਨ (ਸੁਖਜੀਤ ਸਿੰਘ ਬਰਾੜ)- ਉਪ ਮੰਡਲ ਦੇ ਪਿੰਡ ਦਾਨੇਵਾਲਾ ਦੇ ਸਰਪੰਚ ਕਿੰਗਪਾਲ ਸਿੰਘ ਦਾਨੇਵਾਲੀਆਂ ਵਲ਼ੋਂ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਮਨੋਰਥ ਨਾਲ ਪੰਚਾਇਤ ਤਰਫ਼ੋਂ ਖੇਡ ਕਿੱਟ ਵੰਡੀ ਗਈ | ਸਰਪੰਚ ਕਿੰਗਪਾਲ ਸਿੰਘ ਦਾਨੇਵਾਲੀਆ ਨੇ ਕਿਹਾ ਕਿ ਪਿੰਡ ਦੀ ਪੰਚਾਇਤ ਨੌਜਵਾਨਾਂ ਨੂੰ ਖੇਡਣ ਲਈ ਹਰ ਸਹਿਯੋਗ ਕਰੇਗੀ | ਉਨ੍ਹਾਂ ਪਿੰਡ ਦਾਨੇਵਾਲਾ ਲਈ ਪੰਜਾਬ ਸਰਕਾਰ ਵਲ਼ੋਂ ਖੇਡ ਨਰਸਰੀ ਪਾਸ ਕਰਨ 'ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਜਦੋਂ ਪਿੰਡ 'ਚ ਖੇਡ ਨਰਸਰੀ ਖੁੱਲ ਗਈ ਤਾਂ ਨੌਜਵਾਨਾਂ ਦੀ ਖੇਡਾਂ ਪ੍ਰਤੀ ਰੁਚੀ ਹੋਰ ਵੱਧ ਜਾਵੇਗੀ | ਇਸ ਮੌਕੇ ਪਿੰਡ ਦੇ ਖਿਡਾਰੀ ਤੇ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਨਹਿਰੀ ਪਾਣੀ ਬਚਾਓ ਸੁਝਾਓ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਅਗਲੀ ਖ਼ਬਰ ਵਾਈਸ ਪਿ੍ੰਸੀਪਲ ਸੀਮਾ ਢੀਂਗਰਾ ਰਿਸੋਰਸ ਪਰਸਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।