28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

10 ਗਰਾਮ ਹੈਰੋਇਨ ਸਣੇ 2 ਵਿਅਕਤੀ ਕਾਬੂ

ਅਜੀਤ ਡੈਸਕ 23-06-2025
ਜਲਾਲਾਬਾਦ, 22 ਜੂਨ (ਹਰਪ੍ਰੀਤ ਸਿੰਘ ਪਰੂਥੀ)- ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਵੱਲੋਂ 10 ਗਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਾਂਚ ਅਧਿਕਾਰੀ ਐੱਸ.ਆਈ. ਅਮਨਦੀਪ ਕੌਰ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਥਾਣਾ ਸਿਟੀ ਏਰੀਏ 'ਚ ਮੌਜੂਦ ਸੀ ਤੇ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਡਰੀਮ ਵਿਲਾ ਪੈਲੇਸ ਚੌਕ ਹਿਸਾਨ ਵਾਲਾ ਲਿੰਕ ਰੋਡ 'ਤੇ ਪੁੱਜੀ ਤਾਂ ਕੁਲਵਿੰਦਰ ਸਿੰਘ ਤੇ ਮਨਜੀਤ ਸਿੰਘ ਪੁਲਿਸ ਪਾਰਟੀ ਨੂੰ ਵੇਖ ਕੇ ਭੱਜਣ ਲੱਗੇ ਜਿਨ੍ਹਾਂ ਨੂੰ ਪੁਲਿਸ ਪਾਰਟੀ ਵੱਲੋਂ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਪਾਸੋਂ 10 ਗਰਾਮ ਹੈਰੋਇਨ ਬਰਾਮਦ ਹੋਈ | ਥਾਣਾ ਸਿਟੀ ਜਲਾਲਾਬਾਦ ਵਿਖੇ ਮੁਕੱਦਮਾ ਕੁਲਵਿੰਦਰ ਸਿੰਘ ਉਰਫ਼ ਕਿੰਦੀ ਪੁੱਤਰ ਕੁਲਵੰਤ ਸਿੰਘ ਤੇ ਮਨਜੀਤ ਸਿੰਘ ਉਰਫ਼ ਬੱਬੂ ਪੁੱਤਰ ਮੱਖਣ ਸਿੰਘ ਵਾਸੀਆਨ ਚੱਕ ਅਰਾਈਆਂਵਾਲਾ ਉਰਫ਼ ਫਲੀਆਵਾਲਾ ਦੇ ਵਿਰੁੱਧ ਦਰਜ ਕੀਤਾ ਗਿਆ ਹੈ ਤੇ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਮਨਰੇਗਾ ਕਾਮਿਆਂ ਨੂੰ ਮਲੇਰੀਆ ਬੁਖ਼ਾਰ ਤੋਂ ਬਚਾਅ ਬਾਰੇ ਜਾਗਰੂਕ ਕੀਤਾ ਅਗਲੀ ਖ਼ਬਰ ਨਹਿਰੀ ਪਾਣੀ ਬਚਾਓ ਸੁਝਾਓ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।