28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਮਨਰੇਗਾ ਕਾਮਿਆਂ ਨੂੰ ਮਲੇਰੀਆ ਬੁਖ਼ਾਰ ਤੋਂ ਬਚਾਅ ਬਾਰੇ ਜਾਗਰੂਕ ਕੀਤਾ

ਅਜੀਤ ਡੈਸਕ 23-06-2025
ਫ਼ਾਜ਼ਿਲਕਾ, 22 ਜੂਨ (ਦਵਿੰਦਰ ਪਾਲ ਸਿੰਘ)- ਸਿਵਲ ਸਰਜਨ ਫ਼ਾਜ਼ਿਲਕਾ ਡਾ.ਰਾਜ ਕੁਮਾਰ ਅਤੇ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਡੱਬਵਾਲੀ ਕਲਾਂ ਡਾ. ਪੰਕਜ ਚੌਹਾਨ ਦੇ ਯੋਗ ਅਗਵਾਈ ਤੇ ਐੱਸ. ਆਈ. ਵਿਜੇ ਕੁਮਾਰ ਨਾਗਪਾਲ ਦੀ ਰਹਿਨੁਮਾਈ ਹੇਠ ਸਬ ਸੈਂਟਰ ਝੋਕ ਡਿਪੂਲਾਣਾ ਅਧੀਨ ਆਉਂਦੇ ਪਿੰਡ ਢਾਣੀ ਬੁਰਜ ਵਾਲੀ ਵਿਖੇ ਮਨਰੇਗਾ ਕਾਮਿਆਂ ਨੂੰ ਮਲੇਰੀਆ ਬੁਖ਼ਾਰ ਤੋਂ ਬਚਾਅ ਲਈ ਜਾਗਰੂਕਤਾ ਲਗਾਇਆ ਗਿਆ | ਮਲੇਰੀਆ ਬੁਖ਼ਾਰ ਦੇ ਲੱਛਣਾਂ ਤੇ ਇਲਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਇਸ ਦੌਰਾਨ ਸਿਹਤ ਕਰਮਚਾਰੀ ਇੰਦਰਜੀਤ ਸਿੰਘ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਕੋਈ ਵੀ ਬੁਖ਼ਾਰ ਮਲੇਰੀਆ ਹੋ ਸਕਦਾ ਹੈ | ਆਪਣੇ ਘਰ ਦੇ ਆਲ਼ੇ ਦੁਆਲੇ ਦੀ ਸਫ਼ਾਈ ਰੋਜ਼ਾਨਾ ਕੀਤੀ ਜਾਵੇ ਜਿੱਥੇ ਵੀ ਸਾਫ਼ ਜਾਂ ਗੰਦਾ ਪਾਣੀ ਇਕੱਠਾ ਹੋਏਗਾ ਉੱਥੇ ਹਮੇਸ਼ਾ ਹੀ ਮੱਛਰਾਂ ਦੇ ਪੈਦਾ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ | ਇਸ ਮੌਕੇ ਏ.ਐਨ.ਐਮ. ਵੀਨਾ ਰਾਣੀ, ਆਸ਼ਾ ਵਰਕਰ ਜੈਲਾਂ ਬਾਈ, ਸਰਪੰਚ ਬਲਜੀਤ ਸਿੰਘ, ਜਸਵੀਰ ਸਿੰਘ, ਸੁਰਜੀਤ ਸਿੰਘ, ਗੁਰਬਖ਼ਸ਼ ਸਿੰਘ ਤੇ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ 'ਚ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ ਅਗਲੀ ਖ਼ਬਰ 10 ਗਰਾਮ ਹੈਰੋਇਨ ਸਣੇ 2 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।