28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਗਾਡਵਿਨ ਪਬਲਿਕ ਸਕੂਲ ਘੱਲੂ 'ਚ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

ਅਜੀਤ ਡੈਸਕ 23-06-2025
ਫ਼ਾਜ਼ਿਲਕਾ, 22 ਜੂਨ (ਦਵਿੰਦਰ ਪਾਲ ਸਿੰਘ)- ਗਾਡਵਿਨ ਪਬਲਿਕ ਸਕੂਲ ਘੱਲੂ ਦੇ ਵਿਦਿਆਰਥੀਆਂ ਨੇ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ | ਡੀ.ਪੀ. ਮੋਹਿਤ ਕੁਮਾਰ ਨੇ ਦੱਸਿਆ ਕਿ ਡਾਇਰੈਕਟਰ ਜਗਜੀਤ ਸਿੰਘ ਬਰਾੜ ਦੇ ਨਿਰਦੇਸ਼ਾਂ 'ਤੇ ਸਕੂਲ ਦੇ ਸਾਰੇ ਵਿਦਿਆਰਥੀਆਂ ਲਈ ਵਿਸ਼ਵ ਯੋਗ ਦਿਵਸ 'ਤੇ ਯੋਗਾ ਗਤੀਵਿਧੀਆਂ ਕਰਵਾਈਆਂ ਗਈਆਂ | ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਦੇ ਹੋਏ ਪ੍ਰਬੰਧਕ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਨੇ ਕਿਹਾ ਕਿ ਯੋਗਾ ਜ਼ਿੰਦਗੀ ਵਿਚ ਸਿਹਤਮੰਦ ਰਹਿਣ ਲਈ ਸਭ ਤੋਂ ਵੱਡੀ ਕੁੰਜੀ ਹੈ ਜਿਸ ਤਰ੍ਹਾਂ ਇੱਕ ਚਾਬੀ ਸਕਿੰਟਾਂ 'ਚ ਤਾਲਾ ਖੋਲ੍ਹ ਦਿੰਦੀ ਹੈ, ਉਸੇ ਤਰ੍ਹਾਂ ਯੋਗਾ ਸਾਡੇ ਸਰੀਰ ਦੀਆਂ ਸਾਰੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦਾ ਹੈ | ਪ੍ਰਬੰਧਕ ਕਮੇਟੀ ਮੈਂਬਰ ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਯੋਗ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ |
ਪਿਛਲੀ ਖ਼ਬਰ ਗੁਰਮਤਿ ਰਾਗੀ ਗ੍ਰੰਥੀ ਸਭਾ ਵਲੋਂ ਅੰਤਰਰਾਸ਼ਟਰੀ ਗਤਕਾ ਦਿਵਸ ਮਨਾਇਆ ਅਗਲੀ ਖ਼ਬਰ ਮਨਰੇਗਾ ਕਾਮਿਆਂ ਨੂੰ ਮਲੇਰੀਆ ਬੁਖ਼ਾਰ ਤੋਂ ਬਚਾਅ ਬਾਰੇ ਜਾਗਰੂਕ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।