22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਪ੍ਰਸ਼ਾਸਨ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਵਿਆਪਕ ਵਿਉਂਤਬੰਦੀ ਕੀਤੀ ਗਈ-ਅਰਵਿੰਦਰ ਪਾਲ ਸਿੰਘ ਐੱਸ.ਡੀ.ਐਮ ਜ਼ੀਰਾ

ਅਜੀਤ ਡੈਸਕ 02-09-2025
ਜ਼ੀਰਾ, 1 ਸਤੰਬਰ (ਪ੍ਰਤਾਪ ਸਿੰਘ ਹੀਰਾ)-ਇਸ ਸੀਜ਼ਨ ਦੌਰਾਨ ਪਈਆਂ ਜ਼ਿਆਦਾ ਬਾਰਸ਼ਾਂ ਅਤੇ ਬੱਦਲ ਫਟਣ ਦੀਆਂ ਘਟਨਾਵਾਂ ਤੋਂ ਇਲਾਵਾ ਡੈਮਾਂ ਵਿਚ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡਾਂ ਵਿਚ ਆਏ ਹੜ੍ਹ ਕਾਰਨ ਆਮ ਲੋਕਾਂ ਦਾ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ, ਜਿਸ ਦੇ ਮੱਦੇਨਜ਼ਰ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਪ੍ਰਸ਼ਾਸਨ ਵਲੋਂ ਆਮ ਲੋਕਾਂ ਦੀ ਮਦਦ ਲਈ ਵਿਆਪਕ ਵਿਉਂਤਬੰਦੀ ਕਰਕੇ ਰਾਹਤ ਕਾਰਜ ਸ਼ੁਰੂ ਕੀਤੇ ਗਏ ਹਨ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅਰਵਿੰਦਰ ਪਾਲ ਸਿੰਘ ਪੀ.ਸੀ.ਐੱਸ. ਐੱਸ.ਡੀ.ਐਮ ਜ਼ੀਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਸਤਵਿੰਦਰ ਸਿੰਘ ਤਹਿਸੀਲਦਾਰ ਜ਼ੀਰਾ, ਪਰਮਪਾਲ ਸਿੰਘ ਨਾਇਬ ਤਹਿਸੀਲਦਾਰ ਮੱਲਾਂਵਾਲਾ, ਮਲੂਕ ਸਿੰਘ ਨਾਇਬ ਤਹਿਸੀਲਦਾਰ ਮੱਖੂ ਆਦਿ ਉਚੇਚੇ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਪੈ੍ਰੱਸ ਨਾਲ ਵਧੇਰੇ ਜਾਣਕਾਰੀ ਸਾਂਝੀ ਕਰਦੇ ਹੋਏ ਅਰਵਿੰਦਰ ਪਾਲ ਸਿੰਘ ਐੱਸ.ਡੀ.ਐਮ ਜ਼ੀਰਾ ਨੇ ਅੱਗੇ ਕਿਹਾ ਕਿ ਉਨ੍ਹਾਂ ਵਲੋਂ ਸਮਾਜ ਸੇਵੀ ਸੰਸਥਾਵਾਂ ਅਤੇ ਪੰਜਾਬ ਦੇ ਉਦਮੀ ਲੋਕਾਂ ਦੇ ਸਹਿਯੋਗ ਨਾਲ ਹੜ੍ਹ ਪੀੜਤਾਂ ਦੀ ਸੰਭਵ ਮਦਦ ਕੀਤੇ ਜਾਣ ਤੋਂ ਇਲਾਵਾ ਐਨ. ਡੀ. ਆਰ. ਐਫ ਦੀਆਂ ਟੀਮਾਂ ਦੇ ਸਹਿਯੋਗ ਨਾਲ ਪਾਣੀ ਵਿਚ ਫਸੇ ਲੋਕਾਂ ਨੂੰ ਰੈਸਕਿਊ ਕਰਕੇ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਤੋਂ ਇਲਾਵਾ ਰਾਹਤ ਕੇਂਦਰ ਦੀ ਸਥਾਪਿਤ ਕੀਤੇ ਗਏ ਹਨ, ਜਿੱਥੇ ਲੋਕਾਂ ਦੇ ਰਹਿਣ ਅਤੇ ਮੁਫ਼ਤ ਖਾਣ-ਪੀਣ ਦੇ ਪ੍ਰਬੰਧ ਤੋਂ ਇਲਾਵਾ ਦਵਾਈਆਂ ਦੇ ਵੀ ਪ੍ਰਬੰਧ ਕੀਤੇ ਗਏ ਹਨ | ਅੰਤ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐੱਸ.ਡੀ.ਐਮ ਅਰਵਿੰਦਰ ਪਾਲ ਸਿੰਘ ਨੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਹੜ੍ਹਾਂ ਤੋਂ ਪ੍ਰਭਾਵਿਤ ਹੈ ਅਤੇ ਉਸ ਨੂੰ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਹੈ ਤਾਂ ਉਹ ਬਿਨਾਂ ਕਿਸੇ ਝਿਜਕ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸੰਪਰਕ ਕਰ ਸਕਦਾ ਹੈ |
ਪਿਛਲੀ ਖ਼ਬਰ ਸਿਹਤ ਸਕੱਤਰ ਘਨਸ਼ਿਆਮ ਥੋਰੀ ਵਲੋਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਮੈਡੀਕਲ ਸੇਵਾਵਾਂ ਦੀ ਕੀਤੀ ਸਮੀ... ਅਗਲੀ ਖ਼ਬਰ ਪੰਜਾਬ ਦੇ ਲੋਕ ਹਰ ਮੁਸੀਬਤ ਨਾਲ ਲੜਨ ਦੀ ਹਿੰਮਤ ਰੱਖਦੇ ਹਨ-ਬਾਂਸਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।