05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

5 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 22-09-2025
ਫ਼ਿਰੋਜ਼ਪੁਰ, 21 ਸਤੰਬਰ (ਰਾਕੇਸ਼ ਚਾਵਲਾ)- ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ | ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਦੇ ਏ.ਐੱਸ.ਆਈ ਜਸਪਾਲ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਨਾਲ ਗਸ਼ਤ ਲਈ ਰਵਾਨਾ ਸੀ ਤਾਂ ਇਸ ਦੌਰਾਨ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਵੰਸ਼ ਪੁੱਤਰ ਧਰਮਿੰਦਰ ਵਾਸੀ ਹਾਜ਼ੀ ਛੀਬਾ ਹੈਰੋਇਨ ਵੇਚਣ ਦਾ ਆਦੀ ਹੈ ਤੇ ਉਹ ਅੱਜ ਵੀ ਇਲਾਕੇ ਵਿਚ ਹੈਰੋਇਨ ਵੇਚ ਰਿਹਾ ਹੈ | ਪੁਲਿਸ ਨੇ ਦੱਸਿਆ ਕਿ ਸੀ.ਆਰ.ਪੀ. ਗਰਾਊਾਡ ਆਊਟਸਾਈਡ ਹਾਊਸਿੰਗ ਬੋਰਡ ਕਾਲੋਨੀ ਤੋਂ 5 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਗਿ੍ਫ਼ਤਾਰ ਵੰਸ਼ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਤਿੰਨ ਮੁਲਜ਼ਮ ਕਾਬੂ ਅਗਲੀ ਖ਼ਬਰ -ਮਾਮਲਾ ਫ਼ਰਜ਼ੀ ਢੰਗ ਨਾਲ ਕਲਰਕ ਭਰਤੀ ਦਾ- ਫ਼ਿਰੋਜ਼ਪੁਰ ਅਦਾਲਤ ਵਲੋਂ ਕੈਂਟ ਬੋਰਡ ਦੇ ਦੋ ਵੱਡੇ ਅਧਿਕਾਰੀਆਂ ਸਮੇਤ ਤਿੰਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।