05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਚੋਰੀ ਦੇ ਮੋਟਰਸਾਈਕਲ ਸਮੇਤ ਤਿੰਨ ਮੁਲਜ਼ਮ ਕਾਬੂ

ਅਜੀਤ ਡੈਸਕ 22-09-2025
ਤਲਵੰਡੀ ਭਾਈ, 21 ਸਤੰਬਰ (ਰਵਿੰਦਰ ਸਿੰਘ ਬਜਾਜ)- ਥਾਣਾ ਤਲਵੰਡੀ ਭਾਈ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਤਿੰਨ ਮੁਲਜ਼ਮਾਂ ਨੂੰ ਕਾਬੂ ਕਰਨ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਉਕਤ ਤਿੰਨੋਂ ਮੁਲਜ਼ਮ ਚੋਰੀਆਂ ਕਰਨ ਦੇ ਆਦੀ ਹਨ, ਜੋ ਹੁਣ ਵੀ ਹੋਰ ਚੋਰੀ ਕਰਨ ਦੀ ਫਿਰਾਕ ਵਿਚ ਚੋਰੀ ਕੀਤੇ ਮੋਟਰਸਾਈਕਲ 'ਤੇ ਦਾਣਾ ਮੰਡੀ ਤਲਵੰਡੀ ਭਾਈ ਸੁੰਨਸਾਨ ਜਗ੍ਹਾ 'ਤੇ ਮੌਜੂਦ ਹਨ | ਰੇਡ ਕਰਨ 'ਤੇ ਸਮੇਤ ਚੋਰੀ ਕੀਤੇ ਮੋਟਰਸਾਈਕਲ ਕਾਬੂ ਆ ਸਕਦੇ ਹਨ | ਉਨ੍ਹਾਂ ਦੱਸਿਆ ਕਿ ਇਤਲਾਹ ਭਰੋਸੇਯੋਗ ਹੋਣ 'ਤੇ ਕਾਰਵਾਈ ਕਰਦਿਆਂ ਮੁਲਜ਼ਮ ਹਨੀ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਆਵਾ ਬਸਤੀ ਫ਼ਿਰੋਜ਼ਪੁਰ, ਅਰਸ਼ਦੀਪ ਸਿੰਘ ਪੁੱਤਰ ਪਰਵਿੰਦਰ ਸਿੰਘ, ਸੌਰਵ ਪੁੱਤਰ ਕਿ੍ਸ਼ਨ ਲਾਲ ਵਾਸੀਆਨ ਬਸਤੀ ਬੋਰੀਆ ਵਾਲੀ ਫ਼ਿਰੋਜ਼ਪੁਰ ਨੂੰ ਇਕ ਮੋਟਰਸਾਈਕਲ ਸੀ.ਡੀ. ਡੀਲਕਸ ਰੰਗ ਲਾਲ ਬਿਨਾਂ ਨੰਬਰੀ ਸਮੇਤ ਕਾਬੂ ਕੀਤਾ ਗਿਆ ਜਿਨ੍ਹਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ |
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ 'ਚ ਜਾਗਰੂਕਤਾ ਕੈਂਪ ਲਗਾਇਆ <br/> ਅਗਲੀ ਖ਼ਬਰ 5 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।