05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਝੁਰੜ ਖੇੜਾ ਜ਼ੋਨ ਦੀਆਂ ਖੇਡਾਂ 'ਚ ਬਹਾਦਰ ਖੇੜਾ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ <br/>

ਅਜੀਤ ਡੈਸਕ 22-09-2025
ਬੱਲੂਆਣਾ, 21 ਸਤੰਬਰ (ਜਸਮੇਲ ਸਿੰਘ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਹਮੇਸ਼ਾ ਉਤਸ਼ਾਹਿਤ ਕਰਦਾ ਰਹਿੰਦਾ ਹੈ | ਇਸੇ ਤਹਿਤ ਪੰਜਾਬ 'ਚ ਜ਼ੋਨ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ | ਝੁਰੜ ਖੇੜਾ ਜ਼ੋਨ ਦੀਆਂ ਅਥਲੈਟਿਕ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਰਪੁਰਾ ਵਿਖੇ ਹੋਈਆਂ | ਸਰਕਾਰੀ ਹਾਈ ਸਕੂਲ ਬਹਾਦਰ ਖੇੜਾ ਦੇ ਵਿਦਿਆਰਥੀਆਂ ਨੇ ਇਨ੍ਹਾਂ ਖੇਡਾਂ ਵਿਚ ਵੱਖ-ਵੱਖ ਈਵੈਂਟ 'ਚ ਹਿੱਸਾ ਲਿਆ | ਅੰਡਰ 17 ਨਿਰਮਲ ਕੌਰ ਨੇ 100 ਮੀਟਰ ਦੌੜ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ | ਅੰਡਰ 14 'ਚ ਬਖ਼ਸ਼ ਕੌਰ ਨੇ ਹਾਈ ਜੰਪ 'ਚ ਪਹਿਲਾ ਸਥਾਨ ਹਾਸਲ ਕੀਤਾ | ਅੰਡਰ 14 'ਚ ਲੱਛਮੀ ਹਾਈ ਜੰਪ ਵਿਚ ਦੂਜਾ ਸਥਾਨ ਹਾਸਲ ਕੀਤਾ | ਇਸ ਮੌਕੇ ਸਕੂਲ ਮੁਖੀ ਸ੍ਰੀਮਤੀ ਜਯੋਤੀ ਬਤਰਾ ਤੇ ਸਮੂਹ ਸਟਾਫ਼ ਨੇ ਜਿੱਥੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਉੱਥੇ ਖੇਡਾਂ ਨਾਲ ਸਬੰਧਿਤ ਸਰੀਰਕ ਸਿੱਖਿਆ ਦੇ ਅਧਿਆਪਕ ਅਨਿਲ ਕੁਮਾਰ ਤੇ ਸੁਰੇਸ਼ ਕੁਮਾਰ ਨੂੰ ਵਧਾਈਆਂ ਦਿੱਤੀਆਂ | ਮੁੱਖ ਅਧਿਆਪਕ ਜਯੋਤੀ ਬਤਰਾ ਨੇ ਬੱਚਿਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ |
ਸਰਬੱਤ ਦਾ ਭਲਾ ਟਰੱਸਟ ਨੇ ਬੱਲੂਆਣਾ ਵਿਖੇ ਲੋੜਵੰਦਾਂ ਨੂੰ ਚੈੱਕ ਵੰਡੇ
ਬੱਲੂਆਣਾ, 21 ਸਤੰਬਰ (ਜਸਮੇਲ ਸਿੰਘ ਢਿੱਲੋਂ)- ਐੱਸ.ਪੀ. ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਅੱਜ ਪਿੰਡ ਬੱਲੂਆਣਾ ਵਿਖੇ 28 ਲਾਭਪਾਤਰਾਂ ਨੂੰ ਚੈੱਕ ਤਕਸੀਮ ਕੀਤੇ ਗਏ | ਇਸ ਸਮੇਂ ਟਰੱਸਟ ਪ੍ਰਧਾਨ ਜਤਿੰਦਰਪਾਲ ਸਿੰਘ ਰੋਮੀ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਐੱਸ.ਪੀ. ਸਿੰਘ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਹੇਠ ਗ਼ਰੀਬ ਲੋਕਾਂ ਨੂੰ ਪੂਰੇ ਪੰਜਾਬ ਵਿਚ ਸਹਾਇਤਾ ਰਾਸ਼ੀ ਚੈੱਕ ਦੇ ਰੂਪ ਵਿਚ ਦਿੱਤੀ ਜਾਂਦੀ ਹੈ | ਜੋ ਹਰ ਮਹੀਨੇ ਪੈਨਸ਼ਨ ਦੇ ਰੂਪ ਵਿਚ ਮਿਲਦੀ ਹੈ |

ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਹੜ੍ਹ ਪੀੜਤਾਂ ਦੀ ਸਹਾਇਤਾ ਨੂੰ ਲੈ ਕੇ ਹੋਈ ਮੀਟਿੰਗ <br/> ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਿਦਿਆਰਥੀਆਂ ਤੋਂ ਫ਼ੀਸ ਨਾ ਲਈ ਜਾਵੇ-ਫੌਜੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।