04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਹੜ੍ਹ ਪੀੜਤਾਂ ਦੀ ਸਹਾਇਤਾ ਨੂੰ ਲੈ ਕੇ ਹੋਈ ਮੀਟਿੰਗ <br/>

ਅਜੀਤ ਡੈਸਕ 22-09-2025
ਮੰਡੀ ਰੋੜਾਂਵਾਲੀ, 21 ਸਤੰਬਰ (ਮਨਜੀਤ ਸਿੰਘ ਬਰਾੜ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਅੱਜ ਕਿਸਾਨ ਆਗੂ ਝੰਡਾ ਸਿੰਘ ਜੇਠੂਕੇ ਦੀ ਅਗਵਾਈ ਹੇਠ ਮੰਡੀ ਰੋੜਾਂਵਾਲੀ ਵਿਖੇ ਹੜ੍ਹ ਪੀੜਤਾਂ ਦੀ ਸਹਾਇਤਾ ਨੂੰ ਲੈ ਕੇ ਹੋਈ | ਕਿਸਾਨਾਂ ਨੂੰ ਸੰਬੋਧਨ ਹੁੰਦਿਆਂ ਝੰਡਾ ਸਿੰਘ ਜੇਠੂਕੇ ਤੇ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਹੜ੍ਹਾਂ ਨੂੰ ਕੌਮੀ ਆਫ਼ਤ ਨਹੀਂ ਐਲਾਨਿਆ ਗਿਆ, ਸਰਕਾਰਾਂ ਇਸ ਨੂੰ ਫ਼ੌਰੀ ਤੌਰ 'ਤੇ ਕੌਮੀ ਆਫ਼ਤ ਐਲਾਨਣ ਤੇ ਕੌਮੀ ਆਫ਼ਤ ਫ਼ੰਡ ਜਾਰੀ ਕਰਨ ਤਾਂ ਜੋ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦਾ ਕੁੱਝ ਭਲਾ ਹੋ ਸਕੇ | ਇਸ ਮੌਕੇ ਉਨ੍ਹਾਂ ਯੂਨੀਅਨ ਵਲੋਂ ਫ਼ਾਜ਼ਿਲਕਾ ਏਰੀਏ ਦੇ ਹੜ੍ਹ ਪੀੜਤਾਂ ਲਈ ਦਿੱਤੀ ਜਾਣ ਵਾਲੀ ਸਹਾਇਤਾ ਦੀ ਸਹੀ ਵੰਡ ਲਈ ਪੰਜ ਮੈਂਬਰੀ ਕਮੇਟੀਆਂ ਬਣਾਈਆਂ ਗਈਆਂ ਜੋ ਹੜ੍ਹ ਪੀੜਤ ਪਿੰਡਾਂ ਵਿਚ ਜਾ ਕੇ ਪੂਰੀ ਜਾਣਕਾਰੀ ਇਕੱਤਰ ਕਰਨਗੀਆਂ ਤੇ ਯੂਨੀਅਨ ਵਲੋਂ ਹੜ੍ਹ ਪੀੜਤਾਂ ਲਈ ਦਿੱਤੀ ਜਾਣ ਵਾਲੀ ਸਹਾਇਤਾ ਸਹੀ ਲੋਕਾਂ ਤੱਕ ਪਹੁੰਚਾਉਣਗੀਆਂ |

ਪਿਛਲੀ ਖ਼ਬਰ ਬੀਬੀ ਰਾਜਿੰਦਰ ਕੌਰ ਨੇ ਬੱਲੂਆਣਾ ਹਲਕੇ 'ਚ ਸੇਮ ਸਮੱਸਿਆ ਤੋਂ ਪਾਰਟੀ ਪ੍ਰਧਾਨ ਰਾਜਾ ਵੜਿੰਗ ਨੂੰ ਕਰਵਾਇਆ ਜਾਣੂ <br/> ਅਗਲੀ ਖ਼ਬਰ ਝੁਰੜ ਖੇੜਾ ਜ਼ੋਨ ਦੀਆਂ ਖੇਡਾਂ 'ਚ ਬਹਾਦਰ ਖੇੜਾ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।