04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬਣਾਏ ਬਲਾਕ ਪ੍ਰਧਾਨਾਂ ਦੀ ਤਾਜਪੋਸ਼ੀ ਹੋਈ

ਅਜੀਤ ਡੈਸਕ 22-09-2025
ਜ਼ੀਰਾ, 21 ਸਤੰਬਰ (ਹਰਜੀਤ ਸਿੰਘ ਗਿੱਲ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਕਾਮਯਾਬ ਕਰਨ ਲਈ ਆਮ ਆਦਮੀ ਪਾਰਟੀ ਵਲੋਂ ਕਮੇਟੀਆਂ ਬਣਾ ਕੇ ਅਹੁਦੇਦਾਰੀਆਂ ਤੇ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ | ਇਸ ਸਬੰਧ ਵਿਚ ਵਿਧਾਨ ਸਭਾ ਹਲਕਾ ਜ਼ੀਰਾ ਦੇ ਯੁੱਧ ਨਸ਼ਿਆਂ ਵਿਰੁੱਧ ਕਮੇਟੀ ਦੇ ਨਿਯੁਕਤ ਕੀਤੇ ਗਏ ਵੱਖ-ਵੱਖ ਬਲਾਕ ਪ੍ਰਧਾਨ ਨਿਯੁਕਤ ਕੀਤੇ ਗਏ ਜਿਨ੍ਹਾਂ ਦਾ ਤਾਜਪੋਸ਼ੀ ਸਮਾਗਮ ਜ਼ੀਰਾ ਵਿਖੇ ਕਰਵਾਇਆ ਗਿਆ | ਇਸ ਦੌਰਾਨ ਯੁੱਧ ਨਸ਼ਿਆਂ ਵਿਰੁੱਧ ਕਮੇਟੀ ਦੇ ਜ਼ਿਲ੍ਹਾ ਇੰਚਾਰਜ ਹਰਵਿੰਦਰ ਸਿੰਘ ਕਾਕਾ ਸਰਾਂ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਉਨ੍ਹਾਂ ਵਲੋਂ ਯੁੱਧ ਨਸ਼ਿਆਂ ਵਿਰੁੱਧ ਕਮੇਟੀ ਦੇ ਬਣਾਏ ਗਏ ਵੱਖ ਵੱਖ ਅਹੁਦੇਦਾਰਾਂ ਦੀ ਤਾਜਪੋਸ਼ੀ ਕੀਤੀ ਗਈ | ਇਸ ਦੌਰਾਨ ਸੰਬੋਧਨ ਕਰਦਿਆਂ ਜ਼ਿਲ੍ਹਾ ਇੰਚਾਰਜ ਹਰਵਿੰਦਰ ਸਿੰਘ ਕਾਕਾ ਸਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਸਖ਼ਤੀ ਨਾਲ ਨਸ਼ਿਆਂ ਨੂੰ ਠੱਲ੍ਹ ਪਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਸਬੰਧੀ ਜਿੱਥੇ ਪੁਲਿਸ ਪ੍ਰਸ਼ਾਸਨ ਵਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਖ਼ਤੀ ਨਾਲ ਨਸ਼ਿਆਂ ਦਾ ਖ਼ਾਤਮਾ ਕੀਤਾ ਜਾ ਰਿਹਾ ਹੈ ਉੱਥੇ ਆਮ ਆਦਮੀ ਪਾਰਟੀ ਵਲੋਂ ਵੀ ਅਹੁਦੇਦਾਰ ਤੇ ਮੈਂਬਰ ਚੁਣ ਕੇ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ ਜਿਸ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਹਿਯੋਗ ਨਾਲ ਪੁਲਿਸ ਵਲੋਂ ਟੀਮਾਂ ਬਣਾ ਕੇ ਨਸ਼ਾ ਤਸਕਰਾਂ ਦੇ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਆਪੋ ਆਪਣਾ ਫਰਜ਼ ਸਮਝਦਿਆਂ ਹਰੇਕ ਵਿਅਕਤੀ ਨੂੰ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਆਪੋ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਮੌਕੇ ਦਲਜੀਤ ਸਿੰਘ ਅਵਾਨ, ਰਜਿੰਦਰ ਸਿੰਘ ਪੀਰ ਮੁਹੰਮਦ, ਮਨਪ੍ਰੀਤ ਸਿੰਘ ਝਾਂਮ ਕੇ, ਸਤਨਾਮ ਸਿੰਘ ਮਨਸੂਰਵਾਲ, ਜਗਦੇਵ ਸਿੰਘ ਧੰਨਾ ਸ਼ਹੀਦ, ਬੱਬੂ ਕੁਤਬਪੁਰ, ਹਰਜੀਤ ਸਿੰਘ ਬੋਤੀਆਂ ਵਾਲਾ, ਗੁਰਜੰਟ ਸਿੰਘ ਸਰਪੰਚ ਬਸਤੀ ਗਾਮੇ ਵਾਲੀ ਆਦਿ ਉਚੇਚੇ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਕੂਲ ਜ਼ੀਰਾ 'ਚ ਸਮਾਗਮ ਅਗਲੀ ਖ਼ਬਰ ਬਲਾਕ ਮੱਖੂ ਦੇ ਹੜ੍ਹ ਪੀੜਤਾਂ ਨੂੰ ਇਕ ਲੱਖ ਰੁਪਏ ਦਾ ਡੀਜ਼ਲ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।