ਜ਼ੀਰਾ, 21 ਸਤੰਬਰ (ਪ੍ਰਤਾਪ ਸਿੰਘ ਹੀਰਾ)- ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜ਼ੀਰਾ ਵਿਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਭੁਪਿੰਦਰ ਸਿੰਘ ਸਿੱਧੂ ਐੱਸ.ਐੱਸ.ਪੀ. ਫ਼ਿਰੋਜ਼ਪੁਰ ਵਲੋਂ ਸ਼ਿਰਕਤ ਕੀਤੀ ਗਈ | ਇਸ ਮੌਕੇ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਰਾਜੇਸ਼ ਢੰਡ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਜ਼ੀਰਾ, ਐੱਸ.ਐੱਚ.ਓ. ਗੁਰਮੀਤ ਸਿੰਘ, ਲਖਵੀਰ ਸਿੰਘ ਟਰੈਫ਼ਿਕ ਸੈੱਲ ਫ਼ਿਰੋਜ਼ਪੁਰ, ਰੇਸ਼ਮ ਸਿੰਘ, ਗੁਰਪ੍ਰਤਾਪ ਸਿੰਘ ਸਾਂਝ ਕੇਂਦਰ ਜ਼ੀਰਾ ਤੇ ਪੁਲਿਸ ਵਿਭਾਗ ਤੋਂ ਹੋਰ ਅਧਿਕਾਰੀ ਤੇ ਕਰਮਚਾਰੀਆਂ ਨੇ ਹਿੱਸਾ ਲਿਆ | ਸੈਮੀਨਾਰ ਵਿਚ ਪਿ੍ੰਸੀਪਲ ਰਾਕੇਸ਼ ਸ਼ਰਮਾ ਨੇ ਮੁੱਖ ਮਹਿਮਾਨ ਤੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਤੇ ਆਪਣੇ ਸਕੂਲ ਦੀਆਂ ਵਿਸ਼ੇਸ਼ ਪ੍ਰਾਪਤੀਆਂ ਦੀ ਜਾਣਕਾਰੀ ਦਿੱਤੀ | ਮੁੱਖ ਮਹਿਮਾਨ ਭੁਪਿੰਦਰ ਸਿੰਘ ਸਿੱਧੂ ਐੱਸ.ਐੱਸ.ਪੀ. ਫ਼ਿਰੋਜ਼ਪੁਰ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਵਿਦਿਆਰਥਣਾਂ ਨੂੰ ਆਪਣੇ ਵਿਦਿਆਰਥੀ ਜੀਵਨ ਦੀਆਂ ਉਦਾਹਰਨਾਂ ਦਿੰਦਿਆਂ ਹੋਇਆਂ ਨਸ਼ਿਆਂ ਦੀ ਬੁਰਾਈ ਤੋਂ ਦੂਰ ਰਹਿਣ ਤੇ ਸਮਾਜ ਨੂੰ ਚੰਗਾ ਸੁਨੇਹਾ ਦੇਣ ਦੀ ਪੇ੍ਰਰਨਾ ਦਿੱਤੀ | ਉਨ੍ਹਾਂ ਵਿਦਿਆਰਥਣਾਂ ਨੂੰ ਜੀਵਨ ਸੰਘਰਸ਼ ਵਿਚ ਜਿੱਤ ਅਤੇ ਹਾਰ ਦੋਵਾਂ ਨੂੰ ਕਬੂਲ ਕਰਕੇ ਅੱਗੇ ਵਧਣ ਲਈ ਅਪੀਲ ਕੀਤੀ | ਭੁਪਿੰਦਰ ਸਿੰਘ ਵਲੋਂ ਸਕੂਲ ਦੀ ਬਿਲਡਿੰਗ, ਸਹੂਲਤਾਂ, ਸਕੂਲ ਦੀਆ ਅਕਾਦਮਿਕ ਤੇ ਖੇਡਾਂ ਵਿਚ ਮਾਰੀਆਂ ਮੱਲ੍ਹਾਂ ਦੀ ਭਰਪੂਰ ਸ਼ਬਦਾਂ ਵਿਚ ਪ੍ਰਸ਼ੰਸਾ ਕੀਤੀ ਤੇ ਪਿ੍ੰਸੀਪਲ ਰਾਕੇਸ਼ ਸ਼ਰਮਾ ਤੇ ਸਮੁੱਚੀ ਸਕੂਲ ਅਧਿਆਪਕਾਂ ਦੀ ਟੀਮ ਨੂੰ ਵਧਾਈ ਦਿੱਤੀ | ਸੈਮੀਨਾਰ ਵਿਚ ਸਟੇਜ ਸੈਕਟਰੀ ਦੀ ਭੂਮਿਕਾ ਕਿਰਨਬੀਰ ਕੌਰ ਵਲੋਂ ਨਿਭਾਈ ਗਈ | ਸਮਾਗਮ ਦੇ ਅੰਤ ਵਿਚ ਸਕੂਲ ਸਟਾਫ਼ ਵਲੋਂ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨ ਕੀਤਾ ਗਿਆ | ਸਮਾਗਮ ਵਿਚ ਕਮਲਜੀਤ ਕੌਰ, ਸ਼ਰਨਜੀਤ ਕੌਰ, ਗੁਰਜੀਤ ਕੌਰ, ਪਰਮਜੀਤ ਸਿੰਘ, ਬਲਜਿੰਦਰ ਸਿੰਘ, ਸੰਜੀਵ ਸਚਦੇਵਾ, ਨਵਦੀਪ ਕੁਮਾਰ,