10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਡੀ.ਏ.ਪੀ. ਖਾਦ ਨਾਲ ਬੇਲੋੜਾ ਸਾਮਾਨ ਦੇਣਾ ਬੰਦ ਕਰਨ ਡੀਲਰ-ਭਾਕਿਯੂ ਲੱਖੋਵਾਲ

ਅਜੀਤ ਡੈਸਕ 23-09-2025
ਖੋਸਾ ਦਲ ਸਿੰਘ, 22 ਸਤੰਬਰ (ਮਨਪ੍ਰੀਤ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੀਤ ਪ੍ਰਧਾਨ ਹਰਦਿਆਲ ਸਿੰਘ ਅਲੀਪੁਰ ਅਤੇ ਕਿਰਨਪਾਲ ਸਿੰਘ ਸੋਢੀ ਮੀਤ ਪ੍ਰਧਾਨ ਪੰਜਾਬ ਨੇ ਕਿਹਾ ਕਿ ਇਸ ਸਾਲ ਸੂਬੇ ਦੇ ਕਿਸਾਨਾਂ ਨੂੰ ਕੁਦਰਤ ਦੀ ਕਰੋਪੀ ਦਾ ਵੱਡੀ ਪੱਧਰ 'ਤੇ ਸਾਹਮਣਾ ਕਰਨਾ ਪੈ ਰਿਹਾ ਹੈ | ਸੂਬੇ ਦੇ ਕਿਸਾਨਾਂ ਦੀਆਂ ਫ਼ਸਲਾਂ ਦਾ ਵੱਡਾ ਹਿੱਸਾ ਜਿੱਥੇ ਹੜ੍ਹਾਂ ਦੀ ਮਾਰ ਅਤੇ ਵੱਧ ਬਰਸਾਤਾਂ ਦੀ ਮਾਰ ਹੇਠ ਆ ਚੁੱਕਾ ਹੈ ਉੱਥੇ ਹੀ ਜਿਹੜੀ ਫ਼ਸਲ ਪਾਣੀ ਦੀ ਮਾਰ ਤੋਂ ਬਚ ਗਈ ਹੈ, ਉਸ 'ਤੇ ਹਲਦੀ ਰੋਗ ਦਾ ਹਮਲਾ ਹੋ ਗਿਆ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਇਸ 'ਤੇ ਕੋਈ ਵੀ ਕੀਟਨਾਸ਼ਕ ਦਵਾਈ ਅਸਰ ਨਹੀਂ ਕਰ ਰਹੀ, ਜਿਸ ਕਾਰਨ ਕਿਸਾਨਾਂ ਦਾ ਵੱਡੇ ਪੱਧਰ 'ਤੇ ਆਰਥਿਕ ਨੁਕਸਾਨ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਉਪਰੰਤ ਕਿਸਾਨਾਂ ਵਲੋਂ ਆਲੂਆਂ ਦੀ ਬਿਜਾਈ ਕੀਤੀ ਜਾਣੀ ਹੈ, ਜਿਸ ਲਈ ਕਿਸਾਨਾਂ ਨੂੰ ਡੀ.ਏ.ਪੀ. ਤੇ ਯੂਰੀਆ ਖਾਦ ਦੀ ਜ਼ਰੂਰਤ ਹੈ, ਇਸ ਖਾਦ ਦੀ ਬਹੁਤ ਘਾਟ ਪਾਈ ਜਾ ਰਹੀ ਹੈ ਪਰ ਖਾਦ ਡੀਪੂ ਹੋਲਡਰ ਤੇ ਕੀਟ ਨਾਸ਼ਕ ਵਿਕਰੇਤਾ ਵਲੋਂ ਖਾਦ ਦੇ ਨਾਲ ਨੈਨੋ ਯੂਰੀਆ ਤੇ ਨੈਨੋ ਡਾਈ ਡੀ.ਏ.ਪੀ. ਖਾਦ ਜਬਰੀ ਕਿਸਾਨਾਂ ਨੂੰ ਥੋਪੀ ਜਾ ਰਹੀ ਹੈ ਪਰ ਸਰਕਾਰ ਇਹਨਾਂ ਵੱਲ ਧਿਆਨ ਨਹੀਂ ਦੇ ਰਹੀ | ਉਨ੍ਹਾਂ ਮੰਗ ਕੀਤੀ ਕਿ ਖਾਦ ਦੀ ਸਪਲਾਈ ਯਕੀਨੀ ਬਣਾਈ ਜਾਵੇ ਤੇ ਡੀਲਰਾਂ ਦੀ ਨਿਸ਼ਾਨਦੇਹੀ ਕਰਕੇ ਕਾਰਵਾਈ ਕੀਤੀ ਜਾਵੇ | ਇਸ ਤੋਂ ਇਲਾਵਾ ਜੋ ਝੋਨਾ ਮੰਡੀਆਂ 'ਚ ਜਾ ਰਿਹਾ ਹੈ, ਸਰਕਾਰ ਵਲੋਂ ਨਮੀ ਦੀ ਮਾਤਰਾ 17 ਫ਼ੀਸਦੀ ਮਿਥੀ ਗਈ ਹੈ, ਉਹ ਨਮੀ ਦੀ ਮਾਤਰਾ 22 ਫ਼ੀਸਦੀ ਕਰੇ | ਇਸ ਮੌਕੇ ਅਮਰੀਕ ਸਿੰਘ ਜ਼ਿਲ੍ਹਾ ਪ੍ਰਧਾਨ, ਜਲੌਰ ਸਿੰਘ ਮਣਕਿਆਂ ਵਾਲੀ ਜ਼ਿਲ੍ਹਾ ਖ਼ਜ਼ਾਨਚੀ, ਬਲਵਿੰਦਰ ਸਿੰਘ ਜ਼ੀਰਾ ਜ਼ਿਲ੍ਹਾ ਪੈ੍ਰੱਸ ਸਕੱਤਰ, ਚਮਕੌਰ ਸਿੰਘ ਖੋਸਾ ਜ਼ਿਲ੍ਹਾ ਮੀਤ ਪ੍ਰਧਾਨ, ਪਲਵਿੰਦਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਡਾ. ਸਰਵਨ ਸਿੰਘ ਬਲਾਕ ਪ੍ਰਧਾਨ ਮੱਲਾਂਵਾਲਾ, ਹਰਭੇਜ ਸਿੰਘ ਬਲਾਕ ਪ੍ਰਧਾਨ ਮਮਦੋਟ, ਦਲਜੀਤ ਸਿੰਘ ਬੁੱਟਰ ਬਲਾਕ ਪ੍ਰਧਾਨ ਮੱਖੂ, ਚਮਕੌਰ ਸਿੰਘ ਬਲਾਕ ਪ੍ਰਧਾਨ ਜ਼ੀਰਾ, ਜਸਕਰਨ ਸਿੰਘ ਬਲਾਕ ਪ੍ਰਧਾਨ ਖੋਸਾ, ਰੇਸ਼ਮ ਸਿੰਘ ਸੈਕਟਰੀ, ਗੁਰਪ੍ਰਤਾਪ
ਪਿਛਲੀ ਖ਼ਬਰ ਯੂ.ਪੀ. ਦੀ ਸੰਸਥਾ ਨੇ ਹੜ੍ਹ ਪੀੜਤਾਂ ਲਈ ਭੇਜੀ ਰਾਹਤ ਸਮੱਗਰੀ ਅਗਲੀ ਖ਼ਬਰ ਸਰਕਾਰ ਵਲੋਂ ਕਰਵਾਈ ਜਾ ਰਹੀ ਆਊਟਸੋਰਸਿੰਗ ਭਰਤੀ ਦੇ ਵਿਰੋਧ 'ਚ 28 ਨੂੰ ਸਿੱਖਿਆ ਮੰਤਰੀ ਦੀ ਕੋਠੀ ਦਾ ਕੀਤਾ ਜਾਵੇਗਾ ਘਿਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।