10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਪਿੰਡ ਵਾੜਾ ਵਰਿਆਮ ਸਿੰਘ ਵਾਲਾ ਲਈ ਚੇਅਰਮੈਨ ਚੰਦ ਸਿੰਘ ਗਿੱਲ ਵਲੋਂ 2 ਲੱਖ ਰੁਪਏ ਦਾ ਚੈੱਕ ਭੇਟ <br/>

ਅਜੀਤ ਡੈਸਕ 23-09-2025
ਜ਼ੀਰਾ, 22 ਸਤੰਬਰ (ਰਜਨੀਸ਼ ਕਥੂਰੀਆ)- ਜ਼ਿਲ੍ਹਾ ਯੋਜਨਾ ਬੋਰਡ ਫ਼ਿਰੋਜ਼ਪੁਰ ਦੇ ਸਾਬਕਾ ਚੇਅਰਮੈਨ ਚੰਦ ਸਿੰਘ ਗਿੱਲ ਵਲੋਂ ਪਿੰਡਾਂ ਦੀ ਨੁਹਾਰ ਬਦਲਣ ਲਈ ਲਗਾਤਾਰ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ | ਇਸੇ ਤਹਿਤ ਉਨ੍ਹਾਂ ਵਲੋਂ ਹਲਕਾ ਜ਼ੀਰਾ ਦੇ ਪਿੰਡ ਵਾੜਾ ਵਰਿਆਮ ਸਿੰਘ ਵਾਲਾ ਵਿਖੇ ਸ਼ਮਸ਼ਾਨਘਾਟ ਦੀ ਚਾਰਦੀਵਾਰੀ ਬਣਾਉਣ ਲਈ 2 ਲੱਖ ਰੁਪਏ ਦੀ ਗਰਾਂਟ ਭੇਟ ਕੀਤੀ ਗਈ | ਇਸ ਮੌਕੇ ਪਿੰਡ ਦੇ ਸਰਪੰਚ ਜੁਗਰਾਜ ਸਿੰਘ ਦੇ ਨਾਲ ਸਤਨਾਮ ਸਿੰਘ, ਨਿਰਵੈਰ ਸਿੰਘ ਤੇ ਸੁਰਜੀਤ ਸਿੰਘ ਆਦਿ ਹਾਜ਼ਰ ਸਨ | ਇਸ ਦੌਰਾਨ ਚੰਦ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਤੇ ਪਿੰਡਾਂ ਵਿਚ ਵਿਕਾਸ ਦੇ ਕੰਮ ਬਿਨਾਂ ਕਿਸੇ ਭੇਦਭਾਵ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸ਼ਮਸ਼ਾਨਘਾਟਾਂ, ਗੁਰਦੁਆਰਿਆਂ ਤੇ ਹੋਰ ਧਾਰਮਿਕ ਅਤੇ ਸਮਾਜਿਕ ਸਥਾਨਾਂ ਦੇ ਵਿਕਾਸ ਲਈ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਪਿੰਡ ਵਾਸੀਆਂ ਨੂੰ ਚੰਗੀਆਂ ਸਹੂਲਤਾਂ ਮਿਲ ਸਕਣ |

ਪਿਛਲੀ ਖ਼ਬਰ ਸੀ.ਪੀ.ਆਈ. ਦੇ 25ਵੇਂ ਮਹਾਂ ਸੰਮੇਲਨ 'ਚ ਇੰਪਲਾਈਜ਼ ਫੈਡਰੇਸ਼ਨ ਨੇ ਕੀਤੀ ਸ਼ਮੂਲੀਅਤ <br/> ਅਗਲੀ ਖ਼ਬਰ ਸਤਲੁਜ ਕਿਨਾਰੇ ਪਿੰਡ ਵਾੜਾ ਕਾਲੀ ਰਾਉਨ ਵਿਖੇ ਅੱਧੀ ਰਾਤ ਤੱਕ ਸੇਵਾ ਕਰਦੇ ਰਹੇ ਸੰਤ ਬਾਬਾ ਸੁੱਖਾ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।