10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਝੋਕ ਟਹਿਲ ਸਿੰਘ ਨੇ ਕੀਤੀ ਅਹਿਮ ਮੀਟਿੰਗ <br/>

ਅਜੀਤ ਡੈਸਕ 23-09-2025
ਮਮਦੋਟ, 22 ਸਤੰਬਰ (ਰਾਜਿੰਦਰ ਸਿੰਘ ਹਾਂਡਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ੋਨ ਝੋਕ ਟਹਿਲ ਸਿੰਘ ਦੇ ਜ਼ੋਨ ਪ੍ਰਧਾਨ ਗੁਰਨਾਮ ਸਿੰਘ ਅਲੀਕੇ ਦੀ ਅਗਵਾਈ ਹੇਠ ਅਹਿਮ ਮੀਟਿੰਗ ਹੋਈ ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ, ਜ਼ੋਨ ਖ਼ਜ਼ਾਨਚੀ ਰਜਿੰਦਰ ਸਿੰਘ ਫੁਲਰਵਨ, ਜ਼ੋਨ ਸਕੱਤਰ ਗੁਰਭੇਜ ਸਿੰਘ ਕਿਲੀ ਅਤੇ ਜ਼ੋਨ ਦੇ ਸੀਨੀਅਰ ਮੀਤ ਪ੍ਰਧਾਨ ਜੋਗਾ ਸਿੰਘ ਬੇਰਕਾ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਪਹਿਲਾ ਹੀ ਹੜ੍ਹਾਂ ਦੀ ਮਾਰ ਹੇਠ ਆਇਆ ਹੋਇਆ ਹੈ | ਅੱਜ ਪੰਜਾਬ ਦਾ ਹਰੇਕ ਕਿਸਾਨ ਮਜ਼ਦੂਰ ਵੱਡੀ ਮੁਸੀਬਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਦੂਜੇ ਪਾਸੇ ਕਿਸਾਨਾਂ ਮਜ਼ਦੂਰਾਂ ਨੂੰ ਸਰਕਾਰੀ ਦਫ਼ਤਰਾਂ 'ਚ ਨਿਆ ਨਹੀਂ ਮਿਲ ਰਿਹਾ, ਉਨ੍ਹਾਂ ਦੱਸਿਆ ਕਿ ਥਾਣਾ ਲੱਖੋਂ ਕੇ ਬਹਿਰਾਮ ਹੋਵੇ ਜਾਂ ਗੁਰੂਹਰਸਹਾਏ ਹੋਏ ਥਾਣਾ ਮੁਖੀ ਕਿਸੇ ਦਾ ਵੀ ਜਾਇਜ਼ ਕੰਮ ਕਰ ਕੇ ਰਾਜੀ ਨਹੀਂ, ਬਲਕਿ ਸੱਚੇ ਬੰਦੇ ਦੇ ਖ਼ਿਲਾਫ਼ ਝੂਠੀ ਐੱਫ.ਆਈ.ਆਰ ਦਰਜ ਕਰ ਦਿੱਤੀ ਜਾਂਦੀ ਹੈ ਜਿਸ ਦੇ ਚੱਲਦਿਆਂ ਜਥੇਬੰਦੀ ਵਲੋਂ 24 ਸਤੰਬਰ ਦਿਨ ਬੁੱਧਵਾਰ ਨੂੰ ਡੀ.ਐੱਸ.ਪੀ. ਗੁਰੂਹਰਸਹਾਏ ਦੇ ਦਫ਼ਤਰ ਵਿਖੇ ਧਰਨਾ ਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਇਹ ਧਰਨਾ ਮਸਲਿਆ ਦੇ ਹੱਲ ਤੱਕ ਜਾਰੀ ਰਹੇਗਾ ਜਿਸ ਦੀ ਸਾਰੀ ਜ਼ਿੰਮੇਵਾਰੀ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ | ਇਸ ਮੌਕੇ ਗੁਰਦੇਵ ਸਿੰਘ ਫ਼ੌਜੀ ਦਿਲਾ ਰਾਮ, ਬਹਾਦਰ ਸਿੰਘ ਝੋਕ ਟਹਿਲ ਸਿੰਘ, ਬੂਟਾ ਸਿੰਘ ਕਰੀਆ, ਜਸਵੰਤ ਸਿੰਘ ਸ਼ਰੀਹ ਵਾਲਾ, ਸਰਵਨ ਸਿੰਘ ਅਲੀਕੇ, ਇਕਬਾਲ ਸਿੰਘ ਮੋਲਬੀ ਵਾਲਾ, ਰਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੁਰਿੰਦਰ ਸਿੰਘ, ਲਵਪ੍ਰੀਤ ਸਿੰਘ ਪੀਰਕੇ, ਹਰਬੰਸ ਸਿੰਘ ਕਿਲੀ, ਅਵਤਾਰ ਸਿੰਘ ਕਿਲੀ ਸਮੇਤ ਹੋਰ ਵੀ ਕਿਸਾਨ ਹਾਜ਼ਰ ਸਨ |

ਪਿਛਲੀ ਖ਼ਬਰ ਰੇਤ ਮਾਫੀਆ 'ਤੇ ਨਕੇਲ ਕੱਸੇ ਸਰਕਾਰ-ਫੁਰਮਾਨ ਸਿੰਘ ਸੰਧੂ <br/> ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚੇ ਫ਼ਿਲਮ ਅਭਿਨੇਤਾ ਗੈਵੀ ਚਾਹਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।