10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਰੇਤ ਮਾਫੀਆ 'ਤੇ ਨਕੇਲ ਕੱਸੇ ਸਰਕਾਰ-ਫੁਰਮਾਨ ਸਿੰਘ ਸੰਧੂ <br/>

ਅਜੀਤ ਡੈਸਕ 23-09-2025
ਮੱਖੂ, 22 ਸਤੰਬਰ (ਕੁਲਵਿੰਦਰ ਸਿੰਘ ਸੰਧੂ)- ਹੜ੍ਹਾਂ ਦੀ ਮਾਰ ਨਾਲ ਕਿਸਾਨਾਂ ਦੀਆਂ ਫ਼ਸਲਾਂ ਦੀ ਹੋਈ ਬਰਬਾਦੀ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਪ੍ਰਭਾਵਿਤ ਕਿਸਾਨਾਂ ਨੂੰ ਆਪਣੀਆਂ ਜ਼ਮੀਨਾਂ ਵਿਚੋਂ ਰੇਤਾ ਚੁੱਕ ਕੇ ਵੇਚਣ ਦੀ ਇਜਾਜ਼ਤ ਦਿੱਤੀ ਗਈ ਹੈ ਪਰ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਆੜ 'ਚ ਰੇਤ ਮਾਫੀਆ ਸਰਗਰਮ ਹੋ ਗਿਆ ਹੈ ਅਤੇ ਖੁੱਲੇ੍ਹ ਆਮ ਰੇਤਾ ਦੀ ਤਸਕਰੀ ਕਰਨ ਲੱਗ ਪਿਆ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਸਾਂਝੇ ਕਰਦਿਆਂ ਕਿਹਾ ਕਿ ਰੇਤ ਮਾਫੀਆ 'ਤੇ ਨਕੇਲ ਕੱਸੀ ਜਾਵੇ ਤੇ ਪੰਜਾਬ ਸਰਕਾਰ ਵਲੋਂ ਹੜ੍ਹ ਪੀੜਤ ਕਿਸਾਨਾਂ ਨੂੰ ਉਨ੍ਹਾਂ ਦੀਆਂ ਹੜ੍ਹ ਦੀ ਮਾਰ ਹੇਠ ਆਈਆਂ ਆਪਣੀਆਂ ਜ਼ਮੀਨਾਂ ਵਿਚੋਂ ਰੇਤਾਂ ਕੱਢਣ ਲਈ ਦਸੰਬਰ ਮਹੀਨੇ ਤੱਕ ਦਾ ਸਮਾਂ ਦਿੱਤਾ ਗਿਆ ਹੈ ਜਦੋਂ ਕਿ ਸਤਲੁਜ ਅਤੇ ਬਿਆਸ ਦਰਿਆ ਦਾ ਪਾਣੀ ਅਜੇ ਵੀ ਵੱਡੇ ਪੱਧਰ 'ਤੇ ਕਿਸਾਨਾਂ ਦੀਆਂ ਜ਼ਮੀਨਾਂ ਵਿਚੋਂ ਵਗ ਰਿਹਾ ਹੈ ਤੇ ਮੌਜੂਦਾ ਹਾਲਾਤ 'ਚ ਪੈਲ਼ੀਆਂ ਵਿਚੋਂ ਰੇਤ ਬਾਹਰ ਕੱਢਣ ਲਈ ਕਿਸਾਨਾਂ ਪਾਸ ਢੁਕਵੀਂ ਮਸ਼ੀਨਰੀ ਵੀ ਨਹੀਂ ਹੈ | ਇਸ ਲਈ ਪੰਜਾਬ ਸਰਕਾਰ ਖੇਤਾਂ ਵਿਚੋਂ ਰੇਤਾ ਚੁੱਕਣ ਦੀ ਦਿੱਤੀ ਗਈ ਛੋਟ ਨੂੰ ਅਗਲੇ ਇਕ ਸਾਲ ਤੱਕ ਵਧਾਵੇ ਤੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਸ਼ਨਾਖ਼ਤ ਕਰਕੇ ਆਪਣੀ ਜ਼ਮੀਨ 'ਚੋਂ ਰੇਤਾ ਕੱਢਣ ਦਾ ਅਧਿਕਾਰ ਸਿਰਫ਼ ਪੀੜਤ ਕਿਸਾਨਾਂ ਨੂੰ ਹੀ ਦੇਵੇ ਤਾਂ ਜੋ ਕਿਸਾਨਾਂ ਦੀ ਹੜ੍ਹਾਂ ਕਾਰਨ ਹੋਈ ਬਰਬਾਦੀ ਤੋਂ ਬਾਅਦ ਉਹ ਆਪਣੇ ਪੈਰਾਂ 'ਤੇ ਖੜੇ ਹੋ ਸਕਣ ਅਤੇ ਰੇਤ ਮਾਫੀਆ ਭੋਲੇ ਭਾਲੇ ਪੀੜਤ ਕਿਸਾਨਾਂ ਦੇ ਹੱਕਾਂ ਦਾ ਘਾਣ ਨਾ ਕਰ ਸਕੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਸਪੈਸ਼ਲ ਸ਼ਨਾਖ਼ਤੀ ਕਾਰਡ ਜਾਰੀ ਕੀਤੇ ਜਾਣ ਤਾਂ ਜੋ ਉਨ੍ਹਾਂ ਦੀ ਸਹੀ ਸ਼ਨਾਖ਼ਤ ਹੋ ਸਕੇ |

ਪਿਛਲੀ ਖ਼ਬਰ ਸੁਪਰੀਮ ਕੋਰਟ ਵਲੋਂ ਪਰਾਲੀ ਨਾ ਸਾੜਨ ਦਾ ਫ਼ੈਸਲਾ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ-ਲਖਵਿੰਦਰ ਸਿੰਘ ਪੀਰ ਮੁਹੰਮਦ <br/> ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਝੋਕ ਟਹਿਲ ਸਿੰਘ ਨੇ ਕੀਤੀ ਅਹਿਮ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।