10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਸੁਪਰੀਮ ਕੋਰਟ ਵਲੋਂ ਪਰਾਲੀ ਨਾ ਸਾੜਨ ਦਾ ਫ਼ੈਸਲਾ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ-ਲਖਵਿੰਦਰ ਸਿੰਘ ਪੀਰ ਮੁਹੰਮਦ <br/>

ਅਜੀਤ ਡੈਸਕ 23-09-2025
ਮੱਖੂ, 22 ਸਤੰਬਰ (ਵਰਿੰਦਰ ਮਨਚੰਦਾ)-ਸੁਪਰੀਮ ਕੋਰਟ ਵਲੋਂ ਜੋ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਗਿ੍ਫ਼ਤਾਰ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਉਹ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹੈ | ਕਿਸਾਨਾਂ ਵਲੋਂ ਪਰਾਲੀ ਸਾੜਨਾ ਕੋਈ ਸ਼ੌਕ ਨਹੀਂ, ਮਜਬੂਰੀ ਹੈ | ਇਹ ਪ੍ਰਗਟਾਵਾ ਲਖਵਿੰਦਰ ਸਿੰਘ ਪੀਰ ਮੁਹੰਮਦ ਸੂਬਾ ਆਗੂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਡੇਢ ਅਰਬ ਆਬਾਦੀ ਦਾ ਢਿੱਡ ਭਰ ਕੇ ਕੋਈ ਗੁਨਾਹ ਨਹੀਂ ਕਰ ਰਿਹਾ ਤੇ ਪੰਜਾਬੀਆਂ ਦਾ ਚੌਲ ਖਾਣਾ ਸ਼ੌਕ ਨਹੀਂ ਹੈ, ਇਹ ਤਾਂ ਸਿਰਫ਼ ਪੋ੍ਰਗਰਾਮਾਂ ਮੌਕੇ ਹੀ ਵਰਤੇ ਜਾਂਦੇ ਹਨ | ਲਖਵਿੰਦਰ ਸਿੰਘ ਨੇ ਕਿਹਾ ਕਿ ਹਰਿਆਣਾ, ਯੂ.ਪੀ., ਰਾਜਸਥਾਨ 'ਚ ਵੀ ਝੋਨਾ ਲੱਗਦਾ ਹੈ ਜਿੱਥੇ ਪੰਜਾਬ ਨਾਲੋਂ ਕਿਤੇ ਵੱਧ ਅੱਗ ਲਗਾਉਂਦੇ ਹਨ, ਕੀ ਉਹ ਪ੍ਰਦੂਸ਼ਣ ਨਹੀਂ, ਜੋ ਦਿੱਲੀ ਪਹੁੰਚਦਾ ਹੈ | ਲਖਵਿੰਦਰ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਉਂਞ ਸਰਕਾਰਾਂ ਵਲੋਂ ਕਿਸਾਨਾਂ ਨੂੰ ਅੰਨਦਾਤਾ ਕਹਿ ਕੇ ਵਡਿਆਇਆ ਜਾਂਦਾ ਹੈ ਪਰ ਹਮੇਸ਼ਾ ਹੀ ਕਿਸਾਨਾਂ ਨਾਲ ਧੱਕਾ ਕੀਤਾ ਜਾਂਦਾ ਹੈ | ਉਨ੍ਹਾਂ ਮੰਗ ਕੀਤੀ ਕਿ ਸੁਪਰੀਮ ਕੋਰਟ ਪਰਾਲੀ ਦੇ ਮਸਲੇ ਨੂੰ ਫਿਰ ਵਿਚਾਰੇ |

ਪਿਛਲੀ ਖ਼ਬਰ ਜਗਦੀਪ ਭਾਰਦਵਾਜ ਜੈ ਮਲਾਪ ਲੈਬਾਰਟਰੀ ਐਸੋਸੀਏਸ਼ਨ ਪੰਜਾਬ ਦੇ ਲਗਾਤਾਰ ਪੰਜਵੀਂ ਵਾਰ ਪ੍ਰਧਾਨ ਬਣੇ <br/> ਅਗਲੀ ਖ਼ਬਰ ਰੇਤ ਮਾਫੀਆ 'ਤੇ ਨਕੇਲ ਕੱਸੇ ਸਰਕਾਰ-ਫੁਰਮਾਨ ਸਿੰਘ ਸੰਧੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।