22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪਟਾਕਿਆਂ ਦੀ ਵਿਕਰੀ ਲਈ 20 ਆਰਜ਼ੀ ਲਾਇਸੰਸ ਜਾਰੀ: ਵਧੀਕ ਜ਼ਿਲ੍ਹਾ ਮੈਜਿਸਟਰੇਟ

ਅਜੀਤ ਡੈਸਕ 17-10-2025
ਫ਼ਿਰੋਜ਼ਪੁਰ, 16 ਅਕਤੂਬਰ (ਸੁਖਵਿੰਦਰ ਸਿੰਘ) - ਵਧੀਕ ਜ਼ਿਲ੍ਹਾ ਮੈਜਿਸਟਰੇਟ ਅਮਿੱਤ ਸਰੀਨ ਪੀ.ਸੀ.ਐੱਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੀਵਾਲੀ, ਗੁਰਪੁਰਬ, ਕਿ੍ਸਮਸ ਤੇ ਨਵੇਂ ਸਾਲ ਮੌਕੇ ਪਟਾਕਿਆਂ ਦੀ ਵਿੱਕਰੀ ਸਿਰਫ਼ ਲਾਇਸੰਸ ਸ਼ੁਦਾ ਵਿਕਰੇਤਾ ਜਾਂ ਉਸ ਵਲੋਂ ਹੀ ਕੀਤੀ ਜਾ ਸਕਦੀ ਹੈ ਜਿਸ ਨੂੰ ਦਫ਼ਤਰ ਜ਼ਿਲ੍ਹਾ ਮੈਜਿਸਟਰੇਟ, ਫ਼ਿਰੋਜ਼ਪੁਰ ਵਲੋਂ ਆਰਜ਼ੀ ਲਾਇਸੰਸ ਜਾਰੀ ਕੀਤਾ ਗਿਆ ਹੋਵੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ 'ਚ ਆਰਜ਼ੀ ਲਾਇਸੰਸ ਲੈਣ ਲਈ ਕੁੱਲ 31 ਅਰਜ਼ੀਆਂ ਪ੍ਰਾਪਤ ਹੋਈਆਂ ਸਨ ਜਿਨ੍ਹਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਿਚਾਰਨ ਉਪਰੰਤ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਪਟਾਕਿਆਂ ਦੀ ਵਿੱਕਰੀ ਲਈ ਕੁੱਲ 20 ਆਰਜ਼ੀ ਲਾਇਸੰਸ ਜਾਰੀ ਕੀਤੇ ਗਏ | ਉਨ੍ਹਾਂ ਨੇ ਅੱਗੇ ਦੱਸਿਆ ਕਿ ਫ਼ਿਰੋਜ਼ਪੁਰ ਸ਼ਹਿਰ ਲਈ 6 ਆਰਜ਼ੀ ਲਾਇਸੰਸ, ਫ਼ਿਰੋਜ਼ਪੁਰ ਛਾਉਣੀ ਲਈ 7 ਆਰਜ਼ੀ ਲਾਇਸੰਸ, ਮੱਲਾਂਵਾਲਾ ਲਈ 1 ਆਰਜ਼ੀ ਲਾਇਸੰਸ, ਮਮਦੋਟ ਲਈ 2, ਜ਼ੀਰਾ ਲਈ 1, ਗੁਰੂਹਰਸਹਾਏ ਲਈ 2 ਅਤੇ ਲੱਖੋਂ ਕੇ ਬਹਿਰਾਮ ਲਈ 1 ਆਰਜ਼ੀ ਲਾਇਸੰਸ ਜਾਰੀ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਪੈਂਦੀਆਂ ਸਬ-ਡਵੀਜ਼ਨਾਂ/ਨਗਰ ਪੰਚਾਇਤਾਂ ਵਿਚ ਪਟਾਕਿਆਂ ਦੀ ਵਿੱਕਰੀ ਲਈ ਫ਼ਿਰੋਜ਼ਪੁਰ ਸ਼ਹਿਰ ਵਿਚ ਓਪਨ ਗਰਾਊਾਡ ਸਰਕਾਰੀ ਆਈ.ਟੀ.ਆਈ. (ਲੜਕੇ), ਫ਼ਿਰੋਜ਼ਪੁਰ ਕੈਂਟ ਵਿਚ ਓਪਨ ਗਰਾਊਾਡ ਮਨੋਹਰ ਲਾਲ ਸੀਨੀਅਰ ਸਕੈਂਡਰੀ ਸਕੂਲ, ਮਮਦੋਟ 'ਚ ਓਪਨ ਗਰਾੳਾੂਡ ਨੇੜੇ ਸਟੇਸ਼ਨ ਬੀ.ਐੱਸ.ਐੱਫ. ਗਰਾਊਾਡ ਮਮਦੋਟ, ਜ਼ੀਰਾ ਵਿਖੇ 1) ਓਪਨ ਗਰਾਊਾਡ ਸ੍ਰੀ ਗੁਰਦਾਸ ਰਾਮ ਮੈਮੋਰੀਅਲ ਸੀਨੀਅਰ ਸਕੈਂਡਰੀ ਸਕੂਲ, ਜ਼ੀਰਾ ਅਤੇ ਓਪਨ ਗਰਾਊਾਡ ਸ਼੍ਰੀ ਜੀਵਨ ਮੱਲ ਸੀਨੀਅਰ ਸਕੈਂਡਰੀ ਸਕੂਲ ਜ਼ੀਰਾ, ਮੱਲਾਂਵਾਲਾ ਵਿਚ ਓਪਨ ਗਰਾਊਾਡ ਸ਼ਹੀਦ ਸੁਖਵਿੰਦਰ ਸਿੰਘ, ਸੀਨੀਅਰ ਸਕੈਂਡਰੀ ਸਕੂਲ, ਗੁਰੂਹਰਸਹਾਏ ਵਿਚ ਓਪਨ ਗਰਾੳਾੂਡ ਗੁਰੂ ਰਾਮਦਾਸ ਸਟੇਡੀਅਮ, ਨੇੜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਲੜਕੇ) ਵਿਚ ਪਟਾਕੇ ਵੇਚਣ ਲਈ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਲਾਇਸੰਸ ਧਾਰਕ ਦਾ ਪਟਾਕੇ ਵੇਚਣ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 7:30 ਵਜੇ ਤੱਕ ਹੋਵੇਗਾ | ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਪੁਲਿਸ ਵਿਭਾਗ ਵਲੋਂ ਗਾਈਡ ਲਾਈਨਜ਼ ਅੰਡਰ ਐਕਸਪਲੋਜ਼ਿਵ ਰੂਲਜ਼ 2008 ਤਹਿਤ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ 50 ਲੱਖ ਦੀ ਫਿਰੌਤੀ ਮੰਗਣ ਵਾਲੇ ਚੜ੍ਹੇ ਪੁਲਿਸ ਅੜਿੱਕੇ ਅਗਲੀ ਖ਼ਬਰ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਵਲੋਂ ਦੇਸੀ ਪਿਸਤੌਲ ਸਮੇਤ 6 ਵਿਅਕਤੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।