22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ 'ਸਿਫ਼ਰ' 'ਤੇ ਲਿਆਉਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ- ਡਿਪਟੀ ਕਮਿਸ਼ਨਰ

ਅਜੀਤ ਡੈਸਕ 17-10-2025
ਫ਼ਿਰੋਜ਼ਪੁਰ, 16 ਅਕਤੂਬਰ (ਸੁਖਵਿੰਦਰ ਸਿੰਘ)- ਜ਼ਿਲ੍ਹੇ ਵਿਚ ਝੋਨੇ ਦੀ ਕਟਾਈ ਉਪਰੰਤ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ 'ਤੇ ਲਿਆਉਣ ਲਈ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ | ਇਸ ਸਬੰਧ ਵਿਚ ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ ਤੇ ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ ਵਲੋਂ ਸਮੂਹ ਐੱਸ.ਡੀ.ਐਮਜ਼ ਤੇ ਡੀ.ਐੱਸ. ਪੀਜ਼ ਸਮੇਤ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿ) ਡਾ. ਨਿਧੀ ਕੁਮੁਦ ਬੰਬਾਹ ਵੀ ਹਾਜ਼ਰ ਸਨ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਐੱਸ.ਡੀ.ਐਮਜ਼ ਤੇ ਡੀ.ਐੱਸ.ਪੀਜ਼. ਆਪਸੀ ਤਾਲਮੇਲ ਅਤੇ ਸੰਜੀਦਗੀ ਨਾਲ ਕੰਮ ਕਰਨ | ਉਨ੍ਹਾਂ ਕਿਹਾ ਕਿ ਜਿਹੜੇ ਪਿੰਡਾਂ ਵਿਚ ਕਿਸਾਨਾਂ ਵਲੋਂ ਝੋਨੇ ਦੀ ਫ਼ਸਲ ਦੀ ਵਾਢੀ ਕਰ ਲਈ ਗਈ ਹੈ | ਉਨ੍ਹਾਂ ਪਿੰਡਾਂ ਵਿਚ ਹੋਰ ਅਗਾਂਹਵਧੂ ਕਿਸਾਨਾਂ ਨੂੰ ਨਾਲ ਲੈ ਕੇ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾਵੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੀ ਕਟਾਈ ਸ਼ੁਰੂ ਹੋਣ ਨਾਲ ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ 'ਚ ਕਲੱਸਟਰ ਅਫ਼ਸਰ ਤੇ ਨੋਡਲ ਅਫ਼ਸਰ ਲਗਾਏ ਗਏ ਹਨ | ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਉਹ ਖੇਤੀਬਾੜੀ ਵਿਭਾਗ ਵਲੋਂ ਮਿਲ ਰਹੀ ਸਬਸਿਡੀ ਵਾਲੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਪਰਾਲੀ ਦਾ ਨਿਪਟਾਰਾ ਕਰਨ ਤੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਪਹਿਲ ਦਿੱਤੀ ਜਾਵੇ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਖੇਤੀਬਾੜੀ ਵਿਭਾਗ ਵਲੋਂ ਉਪਲਬਧ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਉਚਿੱਤ ਨਿਪਟਾਰਾ ਜਾਂ ਸਾਂਭ ਸੰਭਾਲ ਕਰਨ ਤੇ ਪ੍ਰਸ਼ਾਸਨ ਨਾਲ ਮਿਲ ਕੇ 'ਜ਼ੀਰੋ ਬਰਨਿੰਗ' ਦਾ ਟੀਚਾ ਪ੍ਰਾਪਤ ਕਰਨ ਵਿਚ ਸਰਗਰਮ ਭੂਮਿਕਾ ਨਿਭਾਉਣ | ਇਸ ਮੌਕੇ ਐੱਸ.ਐੱਸ.ਪੀ. ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਸੁਪਰੀਮ ਕੋਰਟ ਤੇ ਨੈਸ਼ਨਲ ਗਰੀਨ ਟਿ੍ਬਿਊਨਲ ਦੇ ਆਦੇਸ਼ਾਂ ਅਨੁਸਾਰ ਪਰਾਲ਼ੀ ਨੂੰ ਅੱਗ ਨਾ ਲਗਾਉਣ ਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਦੇ ਹੋਏ ਵਾਤਾਵਰਨ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਉਣ | ਮੀਟਿੰਗ 'ਚ ਐੱਸ. ਡੀ. ਐਮ. ਗੁਰੂਹਰਸਹਾਏ/ ਫ਼ਿਰੋਜ਼ਪੁਰ ਹਰਬੰਸ ਸਿੰਘ, ਐੱਸ. ਡੀ.ਐਮ. ਜ਼ੀਰਾ ਅਰਵਿੰਦਰ ਪਾਲ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਰਣਧੀਰ ਸਿੰਘ, ਸਮੂਹ ਡੀ.ਐੱਸ.ਪੀਜ਼ ਤੋਂ ਇਲਾਵਾ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਦੀਵਾਲੀ 'ਤੇ ਪਨਬਸ-ਪੀ. ਆਰ. ਟੀ. ਸੀ. ਦੇ ਕੱਚੇ ਕਰਮਚਾਰੀਆਂ ਦੀ ਜੇਬਾਂ ਖਾਲੀ-ਰੇਸ਼ਮ ਸਿੰਘ ਗਿੱਲ ਅਗਲੀ ਖ਼ਬਰ ਮੱਲਾਂਵਾਲਾ ਦੀ ਸੰਘਣੀ ਆਬਾਦੀ 'ਚ ਸਟੋਰ ਕੀਤੇ ਪਟਾਕਿਆਂ ਕਾਰਨ ਹੋ ਸਕਦੈ ਵੱਡਾ ਹਾਦਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।