ਫ਼ਿਰੋਜ਼ਪੁਰ, 16 ਅਕਤੂਬਰ (ਸੁਖਵਿੰਦਰ ਸਿੰਘ)-ਸਿਟੀ ਥਾਣਾ ਫ਼ਿਰੋਜ਼ਪੁਰ ਵਿਚ ਬੰਦ ਘਰ ਵਿਚੋਂ ਚੋਰੀ ਕਰਨ 'ਤੇ ਇਕ ਵਿਅਕਤੀ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ | ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਅਯੂਬ ਮਸੀਹ ਨੇ ਦੱਸਿਆ ਹੈ ਕਿ ਇਕ ਦਰਖਾਸਤ ਵਿਚ ਅਸ਼ਵਨੀ ਕੁਮਾਰ ਚੌਧਰੀ ਵਾਸੀ ਨਮਕ ਮੰਡੀ ਫ਼ਿਰੋਜ਼ਪੁਰ ਸ਼ਹਿਰ ਨੇ ਦੱਸਿਆ ਹੈ ਕਿ ਅਸ਼ਵਨੀ ਕੁਮਾਰ ਘਰ ਤੋਂ ਬਾਹਰ ਗਿਆ ਹੋਇਆ ਸੀ ਤਾਂ ਘਰ ਨੂੰ ਤਾਲਾ ਲੱਗਾ ਸੀ | ਮਿਤੀ 4 ਅਕਤੂਬਰ ਨੂੰ ਜਦੋਂ ਘਰ ਆਏ ਤਾਂ ਘਰ ਵਿਚੋਂ ਚੋਰੀ ਹੋ ਚੁੱਕੀ ਸੀ | ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਅਯੂਬ ਮਸੀਹ ਨੇ ਸ਼ਿਕਾਇਤਕਰਤਾ ਅਸ਼ਵਨੀ ਕੁਮਾਰ ਚੌਧਰੀ ਵਾਸੀ ਨਮਕ ਮੰਡੀ ਫ਼ਿਰੋਜ਼ਪੁਰ ਸ਼ਹਿਰ ਦੇ ਬਿਆਨਾਂ ਦੇ ਆਧਾਰ 'ਤੇ ਸੋਨੂੰ ਪੁੱਤਰ ਪ੍ਰੇਮਪਾਲ ਵਾਸੀ ਜ਼ੀਰਾ ਗੇਟ ਨੇੜੇ ਸ਼ਿਵਾਲਾ ਮੰਦਰ ਫ਼ਿਰੋਜ਼ਪੁਰ ਸ਼ਹਿਰ 'ਤੇ ਸਿਟੀ ਥਾਣਾ ਫ਼ਿਰੋਜ਼ਪੁਰ 'ਤੇ ਮਾਮਲਾ ਦਰਜ ਕੀਤਾ ਹੈ |