22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਮੀਟਿੰਗ <br/>

ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਆਗੂ | ਤਸਵੀਰ-ਹਰਚਰਨ ਸਿੰਘ ਸੰਧੂ <br/> 17-10-2025
ਗੁਰੂਹਰਸਹਾਏ, 16 ਅਕਤੂਬਰ (ਹਰਚਰਨ ਸਿੰਘ ਸੰਧੂ/ਕਪਿਲ ਕੰਧਾਰੀ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਬਲਾਕ ਝੋਕ ਮੋਹੜੇ ਦੀ ਮੀਟਿੰਗ ਜ਼ਿਲ੍ਹਾ ਖ਼ਜ਼ਾਨਚੀ ਰਣਜੀਤ ਸਿੰਘ ਝੋਕ ਦੀ ਅਗਵਾਈ ਵਿਚ ਗੁਰਦੁਆਰਾ ਪ੍ਰਗਟ ਸਾਹਿਬ ਵਿਖੇ ਹੋਈ | ਜਿਸ ਵਿਚ ਸੂਬਾ ਪੈੱ੍ਰਸ ਸਕੱਤਰ ਅਵਤਾਰ ਸਿੰਘ ਮਹਿਮਾ ਅਤੇ ਜ਼ਿਲ੍ਹਾ ਪੈੱ੍ਰਸ ਸਕੱਤਰ ਪ੍ਰਤਾਪ ਸਿੰਘ ਲਖਮੀਰਪੂਰਾ ਅਤੇ ਵੱਖ-ਵੱਖ ਪਿੰਡਾਂ ਦੇ ਆਗੂ ਸ਼ਾਮਲ ਹੋਏ | ਮੀਟਿੰਗ ਵਿੱਚ 17 ਅਕਤੂਬਰ ਨੂੰ ਐੱਸ.ਐੱਸ.ਪੀ ਦਫਤਰ ਲੱਗਣ ਵਾਲ਼ੇ ਧਰਨੇ ਦੀਆਂ ਤਿਆਰੀਆਂ ਕੀਤੀਆਂ ਗਈਆਂ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਮਹਿਮਾ ਨੇ ਦੱਸਿਆ ਕਿ ਥਾਣਾ ਮਮਦੋਟ ਦੇ ਥਾਣੇਦਾਰ ਵਲੋਂ ਪਿੰਡ ਪੌਜੇਕੇ ਦੇ ਕਿਸਾਨਾਂ ਉੱਪਰ ਹਮਲਾ ਕਰਨ ਵਾਲ਼ੇ ਗੁੰਡਿਆਂ ਦਾ ਪੱਖ ਪੂਰਦਿਆਂ ਪਰਚਾ ਦਰਜ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਉਲਟਾ ਪੀੜਤਾਂ ਨੂੰ ਹੀ ਧਮਕਾਇਆ ਜਾ ਰਿਹਾ ਹੈ | ਉਹਨਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਅਤੇ ਪੁਲਿਸ ਦੀ ਧੱਕੇਸ਼ਾਹੀ ਦੇ ਖ਼ਿਲਾਫ਼ ਜਥੇਬੰਦੀ ਨੂੰ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ | ਕਿਸਾਨਾਂ ਨੇ ਕਿਹਾ ਕਿ ਝੋਨੇ ਦੀ ਪਰਾਲੀ ਵਿਚ ਕਿਸਾਨਾਂ ਨੂੰ ਦੋਸ਼ੀ ਠਹਿਰਾਉਣਾ ਬੰਦ ਕੀਤਾ ਜਾਵੇ ਅਤੇ ਮਜਬੂਰੀ ਵੱਸ ਅੱਗ ਲਾਉਣ ਵਾਲ਼ੇ ਕਿਸਾਨਾਂ ਉੱਪਰ ਪਰਚੇ ਕਰਨੇ ਬੰਦ ਕੀਤੇ ਜਾਣ | ਇਸ ਮੌਕੇ ਬੋਹੜ ਸਿੰਘ ਪਿੱਪਲੀ ਚੱਕ ਗੁਰਨਾਮ ਸਿੰਘ ਚੱਕ ਸੋਮੀਆਂ, ਬੂਟਾ ਸਿੰਘ ਹਾਮਦ, ਰਾਜ ਸਿੰਘ ਜੰਗ ,ਪਰਮਿੰਦਰ ਸਿੰਘ ਲਖਮੀਰਪੂਰਾ,ਹਰਜੀਤ ਸਿੰਘ ਸ਼ਰੀਂਹ ਵਾਲਾ ਬਰਾੜ, ਬੂਟਾ ਸਿੰਘ ਤਰਿਡਾ ਆਦਿ ਸਮੇਤ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ |

ਪਿਛਲੀ ਖ਼ਬਰ ਸਿਵਲ ਹਸਪਤਾਲ ਜ਼ੀਰਾ ਦੀ ਐਕਸਰੇ ਮਸ਼ੀਨ ਹੋਈ ਠੀਕ, ਮਰੀਜ਼ਾਂ ਨੇ ਲਿਆ ਸੁੱਖ ਦਾ ਸਾਹ <br/> ਅਗਲੀ ਖ਼ਬਰ ਮਜ਼ਦੂਰਾਂ ਨੇ ਪੁਰਾਣੇ ਰੇਟਾਂ 'ਤੇ ਮੰਡੀਆਂ 'ਚ ਕੰਮ ਕਰਨ ਤੋਂ ਕੀਤੀ ਕੋਰੀ ਨਾਂਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।