22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪਿ੍ੰਸੀਪਲ ਪ੍ਰੇਮ ਸਿੰਘ ਨੂੰ ਚੇਅਰਮੈਨ ਕਾਮਰੇਡ ਹੰਸਾ ਸਿੰਘ ਨੇ ਕੀਤਾ ਸਨਮਾਨਿਤ <br/>

ਅਜੀਤ ਡੈਸਕ 17-10-2025
ਗੋਲੂ ਕਾ ਮੋੜ, 16 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)-ਸਿੱਖਿਆ ਵਿਭਾਗ ਵਿੱਚ ਚੰਗੀਆਂ ਸੇਵਾਵਾਂ ਅਤੇ ਸਮਾਜ ਸੇਵਾ ਦੇ ਕੰਮਾਂ ਵਿੱਚ ਮੋਹਰੀ ਰਹਿਣ ਵਾਲੇ ਪਿ੍ੰਸੀਪਲ ਪ੍ਰੇਮ ਸਿੰਘ ਨੂੰ ਰਾਏ ਸਿੱਖ ਸਮਾਜ ਸੁਧਾਰ ਸਭਾ ਦੇ ਪੰਜਾਬ ਪ੍ਰਧਾਨ ਕਾਮਰੇਡ ਹੰਸਾ ਸਿੰਘ ਅਤੇ ਆਗੂਆਂ ਵਲੋਂ ਉਹਨਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਸਨਮਾਨਿਤ ਕੀਤਾ ਗਿਆ | ਜਾਣਕਾਰੀ ਦਿੰਦੇ ਕਾਮਰੇਡ ਹੰਸਾ ਸਿੰਘ ਨੇ ਦੱਸਿਆ ਕਿ ਰਾਏ ਸਿੱਖ ਸਮਾਜ ਵਲੋਂ ਬਿਰਾਦਰੀ ਦੀਆਂ ਮੁਸ਼ਕਲਾਂ ਅਤੇ ਨਵੇਂ ਸੁਝਾਅ ਲੈਣ ਲਈ ਹਰ ਸਾਲ ਸੰਮੇਲਨ ਕਰਵਾਇਆ ਜਾਂਦਾ ਹੈ ਅਤੇ ਇਸ ਸਾਲ ਦੇ ਕਰਵਾਏ ਸੰਮੇਲਨ ਵਿਚ ਪਿ੍ੰਸੀਪਲ ਪ੍ਰੇਮ ਸਿੰਘ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ ਹੈ | ਇਸ ਮੌਕੇ ਕਾਮਰੇਡ ਹੰਸਾ ਸਿੰਘ ਦੇ ਨਾਲ ਸੇਵਾ ਮੁਕਤ ਐੱਸ.ਡੀ.ਓ ਜਗੀਰ ਸਿੰਘ, ਮਾਸਟਰ ਸਤਨਾਮ ਚਾਂਦੀ, ਸੁਰਿੰਦਰ ਸਿੰਘ ਘੋੜੇ ਚੱਕ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕੇਂਦਰੀ ਰਾਜ ਮੰਤਰੀ ਵਲੋਂ ਹਲਕਾ ਜ਼ੀਰਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਨਵੀਂ ਇਕਾਈ ਦਾ ਗਠਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।