22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪੁਲਿਸ ਪ੍ਰਸ਼ਾਸਨ ਦੇ ਭਰੋਸੇ ਮਗਰੋਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦਾ ਅੱਜ ਦਾ ਧਰਨਾ ਮੁਲਤਵੀ <br/>

ਅਜੀਤ ਡੈਸਕ 17-10-2025
ਫ਼ਿਰੋਜ਼ਪੁਰ, 16 ਅਕਤੂਬਰ (ਰਾਕੇਸ਼ ਚਾਵਲਾ)-ਪੁਲਿਸ ਵਿਭਾਗ ਨਾਲ ਸਬੰਧਿਤ ਵੱਖ ਵੱਖ ਮਸਲਿਆ ਨੂੰ ਲੈ ਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਅੱਜ 17 ਅਕਤੂਬਰ ਨੂੰ ਐੱਸ.ਐੱਸ.ਪੀ. ਦਫਤਰ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਉਸ ਤੋਂ ਪਹਿਲਾ ਹੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਬੁਲਾ ਲਈ ਗਈ | ਸੂਬਾ ਆਗੂ ਅਵਤਾਰ ਮਹਿਮਾ ਨੇ ਕਿਹਾ ਕਿ ਐੱਸ.ਪੀ.ਡੀ. ਮਨਜੀਤ ਸਿੰਘ ਤੇ ਬਾਕੀ ਅਧਿਕਾਰੀਆਂ ਵਲੋਂ ਤੁਰੰਤ ਮਸਲੇ ਹੱਲ ਕਰਨ ਦਾ ਭਰੋਸਾ ਦੇਣ ਮਗਰੋਂ ਕਿਸਾਨ ਆਗੂਆਂ ਵਲੋਂ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ | ਅੱਗੇ ਗੱਲਬਾਤ ਕਰਦਿਆਂ ਸੂਬਾ ਪੈੱ੍ਰਸ ਸਕੱਤਰ ਅਵਤਾਰ ਮਹਿਮਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਭਰੋਸੇ ਮਗਰੋਂ ਧਰਨਾ ਮੁਲਤਵੀ ਕਰਕੇ ਹੁਣ ਅਗਲੇ ਦੋ ਹਫ਼ਤੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਸਰਗਰਮੀਆਂ ਜਾਰੀ ਰੱਖੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਇਸ ਕੋਈ ਵੀ ਸਰਕਾਰੀ ਜਾਂ ਗ਼ੈਰ ਸਰਕਾਰੀ ਖ਼ਰੀਦ ਏਜੰਸੀ ਨੂੰ ਕਿਸਾਨਾਂ ਦੀ ਲੁੱਟ ਨਹੀਂ ਕਰਨ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜਿੱਥੇ ਇਸ ਵਾਰ ਵੱਡੇ ਪੱਧਰ 'ਤੇ ਹੜ੍ਹਾਂ ਦੀ ਮਾਰ ਪਈ ਹੈ ਉੱਥੇ ਮੌਸਮ ਦੀ ਮਾਰ ਕਾਰਨ ਝੋਨੇ ਦੀ ਫ਼ਸਲ ਦਾ ਝਾੜ ਬਹੁਤ ਘੱਟ ਗਿਆ ਹੈ ਜਿਸ ਨਾਲ ਕਿਸਾਨਾਂ ਉਪਰ ਹੋਰ ਵਿੱਤੀ ਬੋਝ ਵੱਧ ਗਿਆ ਹੈ | ਮਹਿਮਾ ਨੇ ਕਿਹਾ ਕਿ ਕਿਸਾਨਾਂ ਦੀ ਮੰਡੀਆਂ ਵਿਚ ਹੁੰਦੀ ਲੁੱਟ ਖ਼ਿਲਾਫ਼ ਤੇ ਪਰਾਲੀ ਦੇ ਹੱਲ ਲਈ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਓਮ ਪ੍ਰਕਾਸ਼ ਲੱਖਾ ਹਾਜੀ, ਗੁਰਜੱਜ ਸਿੰਘ ਸਾਂਦੇ ਹਾਸ਼ਮ, ਜਸਵੀਰ ਸਿੰਘ ਮੱਲਵਾਲ, ਦਵਿੰਦਰ ਸਿੰਘ ਕਾਲੂ ਰਾਏ ਹਿਠਾੜ, ਗੁਰਚਰਨ ਸਿੰਘ ਲੱਖਾ ਹਾਜੀ, ਸਾਬ ਸਿੰਘ ਫੱਤੂਵਾਲਾ, ਸੁਖਦੇਵ ਸਿੰਘ ਹਜ਼ਾਰਾ, ਹਰਮੇਸ਼ ਸਿੰਘ, ਪਰਮਜੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਿਸਾਨਾਂ ਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਖੇਤੀਬਾੜੀ ਸੰਦਾਂ ਦੀ ਸਬਸਿਡੀ ਦੇ ਘੁਟਾਲੇ ਤਹਿਤ ਮੁਅੱਤਲ ਤੇ ਵਿਵਾਦਿਤ ਖੇਤੀਬਾੜੀ ਅਫਸਰ ਨੂੰ ਦਿੱਤੀ ਜਾ ਰਹੀ ਹੈ ਤਰੱਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।