22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਕਿਸਾਨਾਂ ਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਮੰਗ ਪੱਤਰ ਸੌਂਪਿਆ

ਅਜੀਤ ਡੈਸਕ 17-10-2025
ਮੱਲਾਂਵਾਲਾ, 16 ਅਕਤੂਬਰ (ਬਲਬੀਰ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਜ਼ੋਨ ਮੱਲਾਂਵਾਲਾ ਦੇ ਪਿੰਡ ਫੱਤੇ ਵਾਲਾ 'ਚ ਪੰਜਾਬ ਸਰਕਾਰ ਵੱਲੋਂ ਰੱਖੇ ਸਮਾਗਮ ਦੌਰਾਨ ਜਦੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਹੁੰਚੇ ਤਾਂ ਉੱਥੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਅਗਵਾਈ ਵਿਚ ਅਨੇਕਾਂ ਕਿਸਾਨ ਮਜੂਦ ਸਨ | ਇਸ ਮੌਕੇ ਕਿਸਾਨਾਂ ਦੀ ਪ੍ਰਸ਼ਾਸਨ ਦੇ ਨਾਲ ਗੱਲਬਾਤ ਹੋਈ ਤਾਂ ਪ੍ਰਸ਼ਾਸਨ ਵਲੋਂ ਖੇਤੀਬਾੜੀ ਮੰਤਰੀ ਦੇ ਨਾਲ ਮੀਟਿੰਗ ਕਰਵਾਈ ਗਈ ਜਿਸ ਵਿਚ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਜ਼ਿਲ੍ਹਾ ਸਕੱਤਰ ਡਾ. ਗੁਰਮੇਲ ਸਿੰਘ ਫੱਤੇਵਾਲਾ ਦੀ ਅਗਵਾਈ ਵਿੱਚ ਪੰਜਾਬ ਮੈਂਬਰੀ ਕਿਸਾਨਾਂ ਦਾ ਵਫ਼ਦ ਖੇਤੀਬਾੜੀ ਮੰਤਰੀ ਨੂੰ ਮਿਲਿਆ | ਮੀਟਿੰਗ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੈੱ੍ਰਸ ਸਕੱਤਰ ਹਰਫੂਲ ਸਿੰਘ ਦੂਲੇ ਵਾਲਾ ਨੇ ਦੱਸਿਆ ਕਿ ਹੜ੍ਹ ਪੀੜਤਾਂ ਦੇ ਮੁੱਦੇ ਪੰਜਾਬ ਦੇ ਮੁੱਦੇ ਉਹਨਾਂ ਦੇ ਉੱਤੇ ਵਿਸਥਾਰ ਸਹਿਤ ਵਿਚਾਰ ਚਰਚਾ ਕੀਤੀ ਗਈ ਤੇ ਕਿਸਾਨਾਂ ਨੇ ਆਪਣੀਆਂ ਮੰਗਾਂ ਮੰਤਰੀ ਨੂੰ ਦੱਸੀਆਂ | ਖੇਤੀਬਾੜੀ ਮੰਤਰੀ ਨੇ ਮੰਨਿਆ ਕਿ ਤੁਹਾਡੀਆਂ ਮੰਗਾਂ ਜਾਇਜ਼ ਹਨ ਤੇ ਜਲਦੀ ਹੀ ਇਨ੍ਹਾਂ ਦਾ ਹੱਲ ਕੀਤਾ ਜਾਵੇਗਾ | ਇਸ ਮੌਕੇ ਐੱਸ. ਐੱਸ. ਪੀ. ਭੁਪਿੰਦਰ ਸਿੰਘ, ਕਿਸਾਨ ਆਗੂ ਰਣਜੀਤ ਸਿੰਘ ਖੱਚਰ ਵਾਲਾ, ਰਛਪਾਲ ਸਿੰਘ ਗੱਟਾ ਬਾਦਸ਼ਾਹ, ਸਾਹਬ ਸਿੰਘ ਦੀਨੇ ਕੇ, ਮੱਸਾ ਸਿੰਘ ਆਸਿਫ਼ ਵਾਲਾ, ਬਚਿੱਤਰ ਸਿੰਘ, ਸਲਵਿੰਦਰ ਸਿੰਘ, ਗੁਰਦੇਵ ਸਿੰਘ, ਵੱਸਣ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਰਪੰਚ ਖ਼ਾਲਸਾ ਨੇ ਆਪਣੇ ਪਹਿਲੇ ਸਾਲ ਦੀ ਰਿਪੋਰਟ ਪੇਸ਼ ਕੀਤੀ <br/> ਅਗਲੀ ਖ਼ਬਰ ਪੁਲਿਸ ਪ੍ਰਸ਼ਾਸਨ ਦੇ ਭਰੋਸੇ ਮਗਰੋਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦਾ ਅੱਜ ਦਾ ਧਰਨਾ ਮੁਲਤਵੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।