21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਵੋਟ ਚੋਰ ਗੱਦੀ ਛੋੜ ਮੁਹਿੰਮ ਨੂੰ ਮਿਲ ਰਹੇ ਜ਼ਬਰਦਸਤ ਸਮਰਥਨ ਤਹਿਤ ਦਸਤਖ਼ਤ ਫਾਰਮ ਕਰਵਾਏ ਜਮ੍ਹਾਂ - ਬੰਗੜ <br/>

ਅਜੀਤ ਡੈਸਕ 17-10-2025
ਫ਼ਿਰੋਜ਼ਪੁਰ, 16 ਅਕਤੂਬਰ (ਸੁਖਵਿੰਦਰ ਸਿੰਘ)- ਰਾਸ਼ਟਰੀ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਵਲੋਂ ਸ਼ੁਰੂ ਕੀਤੀ ਗਈ 'ਵੋਟ ਚੋਰ ਗੱਦੀ ਛੋੜ' ਮੁਹਿੰਮ ਨੂੰ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਮਿਲ ਰਿਹਾ ਜ਼ਬਰਦਸਤ ਹੁੰਗਾਰਾ ਦੇਖਣਯੋਗ ਹੈ | ਲੋਕਾਂ ਵਿਚ ਜਾਗਰੂਕਤਾ ਤੇ ਗ਼ੁੱਸੇ ਦੀ ਲਹਿਰ ਇਸ ਕਦਰ ਵਧ ਚੁੱਕੀ ਹੈ ਕਿ ਸੈਂਕੜਿਆਂ ਪਿੰਡਾਂ ਵਿਚ ਲੋਕ ਖ਼ੁਦ ਆ ਕੇ ਦਸਤਖ਼ਤ ਮੁਹਿੰਮ ਨਾਲ ਜੁੜ ਰਹੇ ਹਨ | ਹਲਕਾ ਫ਼ਿਰੋਜ਼ਪੁਰ ਦਿਹਾਤੀ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਇਸ ਮੁਹਿੰਮ ਤਹਿਤ ਲੋਕਾਂ ਦੁਆਰਾ ਭਰੇ ਗਏ 10,000 ਦਸਤਖ਼ਤ ਫਾਰਮ ਚੰਡੀਗੜ੍ਹ ਵਿਖੇ ਸਥਿਤ ਪੰਜਾਬ ਕਾਂਗਰਸ ਭਵਨ ਵਿਚ ਜਾ ਕੇ ਦਫ਼ਤਰੀ ਤੌਰ 'ਤੇ ਜਮ੍ਹਾਂ ਕਰਵਾਏ | ਇਸ ਮੌਕੇ ਬੰਗੜ ਨੇ ਕਿਹਾ ਕਿ ਇਹ ਮੁਹਿੰਮ ਸਿਰਫ਼ ਇਕ ਸਿਆਸੀ ਪ੍ਰਦਰਸ਼ਨ ਨਹੀਂ, ਸਗੋਂ ਲੋਕਤੰਤਰ ਦੀ ਆਵਾਜ਼ ਹੈ | ਉਨ੍ਹਾਂ ਦੱਸਿਆ ਕਿ ਫ਼ਿਰੋਜ਼ਪੁਰ ਦੇ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਵਿਚ ਲੋਕਾਂ ਨੇ ਵੱਡੇ ਜੋਸ਼ ਨਾਲ ਇਸ ਮੁਹਿੰਮ ਵਿਚ ਹਿੱਸਾ ਲਿਆ | ਬੰਗੜ ਨੇ ਇਹ ਵੀ ਕਿਹਾ ਕਿ ਕਾਂਗਰਸ ਹੁਣ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਤੌਰ 'ਤੇ ਉਠਾ ਰਹੀ ਹੈ | ਇਸ ਮੌਕੇ ਦਫ਼ਤਰ ਇੰਚਾਰਜ ਰਿੰਕੂ ਕੁਮਾਰ, ਮਨੀਸ਼ ਸੰਗਿਆੜੀ ਜ਼ਿਲ੍ਹਾ ਵਾਈਸ ਪ੍ਰਧਾਨ ਕਾਂਗਰਸ ਕਮੇਟੀ, ਮਨਪ੍ਰੀਤ ਸਿੰਘ ਭੁੱਲਰ ਮੋਰੇਵਾਲਾ ਵਾਈਸ ਪ੍ਰਧਾਨ ਕਾਂਗਰਸ ਕਮੇਟੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵਲੋਂ ਕਿਸਾਨ ਸਿਖਲਾਈ ਕੈਂਪ <br/> ਅਗਲੀ ਖ਼ਬਰ ਪ੍ਰਦੂਸ਼ਿਤ ਵਾਤਾਵਰਨ 'ਚ ਤੰਦਰੁਸਤੀ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ-ਗੁਰਚਰਨ ਸਿੰਘ ਨੂਰਪੁਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।