21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵਲੋਂ ਕਿਸਾਨ ਸਿਖਲਾਈ ਕੈਂਪ <br/>

ਅਜੀਤ ਡੈਸਕ 17-10-2025
ਗੋਲੂ ਕਾ ਮੋੜ, 16 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)-ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤੇ ਮੁੱਖ ਖੇਤੀਬਾੜੀ ਅਫ਼ਸਰ ਰਣਧੀਰ ਸਿੰਘ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਗੁਰੂਹਰਸਹਾਏ ਵਲੋਂ ਸੀ.ਆਰ.ਐਮ. ਸਕੀਮ ਅਧੀਨ ਪਰਾਲੀ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਪਿੰਡ ਗੁੱਦੜ ਢੰਡੀ ਵਿਖੇ ਲਗਾਇਆ ਗਿਆ | ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਅਮਨਦੀਪ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਨਾ ਸਾੜਨ, ਸਗੋਂ ਸੁਪਰ ਸੀਡਰ, ਮਲਚਰ, ਆਰ.ਐਮ.ਬੀ. ਪਲਾਉ, ਹੈਪੀ ਸੀਡਰ ਤੇ ਸੁਪਰ ਐੱਸ.ਐਮ.ਐੱਸ. ਵਰਗੀਆਂ ਮਸ਼ੀਨਾਂ ਦੀ ਵਰਤੋਂ ਕਰਦੇ ਹੋਏ ਕਣਕ ਦੀ ਬਿਜਾਈ ਕਰਨ | ਉਹਨਾਂ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਨੂੰ ਨੁਕਸਾਨ ਤੇ ਮਨੁੱਖੀ ਸਿਹਤ ਉੱਤੇ ਗੰਭੀਰ ਪ੍ਰਭਾਵ ਪੈਂਦੇ ਹਨ | ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਲਖਵਿੰਦਰ ਸਿੰਘ, ਖੇਤੀਬਾੜੀ ਉਪ ਨਿਰੀਖਕ ਜਰਮਨਜੀਤ ਸਿੰਘ, ਪਿੰਡ ਦੇ ਸਰਪੰਚ ਸੁਖਬੀਰ ਕੁਮਾਰ ਸ਼ਰਮਾ, ਗੁਰਪ੍ਰੀਤ ਸਿੰਘ, ਸੁਰਜੀਤ ਸਿੰਘ, ਗੁਰਜੀਤ ਸਿੰਘ, ਬਲਜਿੰਦਰ ਸਿੰਘ ਸਮੇਤ ਕਈ ਅਗਾਂਹਵਧੂ ਕਿਸਾਨ ਮੌਜੂਦ ਸਨ |

ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਮੁਕਾਬਲਿਆਂ 'ਚ ਜਿੱਤੇ 11 ਸੋਨ ਤਗਮੇ <br/> ਅਗਲੀ ਖ਼ਬਰ ਵੋਟ ਚੋਰ ਗੱਦੀ ਛੋੜ ਮੁਹਿੰਮ ਨੂੰ ਮਿਲ ਰਹੇ ਜ਼ਬਰਦਸਤ ਸਮਰਥਨ ਤਹਿਤ ਦਸਤਖ਼ਤ ਫਾਰਮ ਕਰਵਾਏ ਜਮ੍ਹਾਂ - ਬੰਗੜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।