ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਕਰਵਾਈਆਂ ਗਈਆਂ ਜ਼ੋਨ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿਚ ਚੰਗੇ ਪ੍ਰਦਰਸ਼ਨ ਕਰਦੇ ਹੋਏ ਸੋਨ ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਗਿਆ ਹੈ | ਸਕੂਲ ਦੀ ਪਿ੍ੰਸੀਪਲ ਵੰਦਨਾ ਧਵਨ ਨੇ ਦੱਸਿਆ ਕਿ ਜ਼ੋਨ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਕਰਵਾਇਆਂ ਜਾ ਰਹੀਆਂ ਹਨ ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ ਉਨ੍ਹਾਂ ਦੱਸਿਆ ਕਿ ਕਰਾਏ ਮੁਕਾਬਲਿਆਂ ਵਿਚ ਚੰਗਾ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀਆਂ ਨੇ 11 ਸੋਨ ਤਗਮੇ ਹਾਸਿਲ ਕੀਤੇ ਜਦਕਿ ਕਬੱਡੀ ਸਰਕਲ ਸਟਾਈਲ ਟੀਮ ਨੇ ਵੀ ਵਧੀਆ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਸਕੂਲ ਪਿ੍ੰਸੀਪਲ ਵੰਦਨਾ ਧਵਨ, ਚੇਅਰਮੈਨ ਮਹੀਪਾਲ ਸਿੰਘ, ਮੈਨੇਜਰ ਹਰਬੀਰ ਸਿੰਘ ਨੇ ਜਿੱਥੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਉੱਥੇ ਹੀ ਭਵਿੱਖ ਵਿਚ ਹੋਰ ਵੱਧ ਮਿਹਨਤ ਕਰਕੇ ਸਕੂਲ, ਅਪਣਾ ਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਪਿੱਛੇ ਸਵਰਨ ਸਿੰਘ, ਸਖਸ਼ੀਸ਼ ਸਿੰਘ, ਅਭੈ ਬਜਾਜ, ਸੰਦੀਪ, ਰਚਨਾ ਮੌਂਗਾ ਦਾ ਵਿਸ਼ੇਸ਼ ਯੋਗਦਾਨ ਰਿਹਾ |