ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਮਾਤਾ ਸਾਹਿਬ ਕੌਰ ਸਕੂਲ ਵਿਖੇ ਸਿੱਖ ਇਤਿਹਾਸ ਨੂੰ ਸਮਰਪਿਤ ਦੋ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਏ ਗਏ | ਇਨ੍ਹਾਂ ਸਮਾਗਮਾਂ ਦੀ ਅਗਵਾਈ ਗੁਰਪ੍ਰੀਤ ਕੌਰ ਨੇ ਕੀਤੀ | ਇਸ ਮੌਕੇ ਪਹਿਲਾ ਸਮਾਗਮ ਸ਼੍ਰੀ ਗੁਰੂ ਹਰਿਕਿ੍ਸ਼ਨ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਸੀ | ਦੂਜਾ ਸਮਾਗਮ ਸ਼੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਜੋਤੀ ਜੋਤ ਦਿਵਸ ਦੀ ਯਾਦ ਵਿਚ ਸੀ | ਇਸ ਮੌਕੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ ਤੇ ਗੁਰੂ ਸਾਹਿਬਾਨ ਦੇ ਜੀਵਨ ਨਾਲ ਸੰਬੰਧਿਤ ਕਵਿਤਾਵਾਂ ਬੋਲੀਆਂ ਗਈਆਂ | ਪਿ੍ੰਸੀਪਲ ਵੰਦਨਾ ਧਵਨ ਨੇ ਆਪਣੇ ਸੰਦੇਸ਼ 'ਚ ਕਿਹਾ ਕਿ ਸਿੱਖ ਇਤਿਹਾਸ ਸਾਡੀ ਵਿਰਾਸਤ ਦਾ ਮਾਣ ਹੈ | ਸਮਾਗਮ ਬੱਚਿਆ ਨੂੰ ਆਪਣੇ ਅਮੀਰ ਅਤੀਤ ਨਾਲ ਜੋੜਦੇ ਹਨ ਤੇ ਉਨ੍ਹਾਂ ਨੂੰ ਨੈਤਿਕ ਕਦਰਾਂ ਕੀਮਤਾਂ ਸਿਖਾਉਂਦੇ ਹਨ | ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਮਹੀਪਾਲ ਸਿੰਘ ਤੇ ਮੈਨੇਜਰ ਹਰਬੀਰ ਸਿੰਘ ਨੇ ਕਿਹਾ ਕਿ ਸਾਡਾ ਸਕੂਲ ਲਗਭਗ ਸਿੱਖੀ ਨਾਲ ਸੰਬੰਧਿਤ ਸਮਾਗਮ ਕਰਵਾਉਂਦਾ ਰਹਿੰਦਾ ਹੈ | ਤਾਂ ਜੋ ਵਿਦਿਆਰਥੀਆਂ ਨੂੰ ਆਪਣੇ ਮਹਾਨ ਇਤਿਹਾਸ ਤੋਂ ਸਿੱਖਣ ਅਤੇ ਪੇ੍ਰਰਨਾ ਲੈਣ ਦਾ ਮੌਕਾ ਮਿਲਦਾ ਰਹੇ | ਇਸ ਮੌਕੇ ਕੋਆਰਡੀਨੇਟਰ ਅਭੈ ਬਜਾਜ, ਸੰਦੀਪ, ਰਚਨਾ ਮੌਂਗਾ, ਐਕਟੀਵਿਟੀ ਇੰਚਾਰਜ ਸ਼ਿਵਾਲੀ ਵੀ ਹਾਜ਼ਰ ਸਨ |