21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਜੂਆ ਖੇਡਦੇ 10 ਵਿਅਕਤੀ ਰੰਗੇ ਹੱਥੀਂ ਗਿ੍ਫ਼ਤਾਰ

ਅਜੀਤ ਡੈਸਕ 17-10-2025
ਫ਼ਿਰੋਜ਼ਪੁਰ, 16 ਅਕਤੂਬਰ (ਸੁਖਵਿੰਦਰ ਸਿੰਘ)-ਸਿਟੀ ਥਾਣਾ ਫ਼ਿਰੋਜ਼ਪੁਰ ਦੀ ਪੁਲਿਸ ਵਲੋਂ ਜੂਆ ਖੇਡਦੇ ਦਸ ਵਿਅਕਤੀਆਂ ਨੂੰ ਰੰਗੇ ਹੱਥੀਂ ਕਾਬੂ ਕਰਦੇ ਹੋਏ ਉਨ੍ਹਾਂ ਕੋਲੋਂ 5500 ਰੁਪਏ ਦੀ ਨਗਦ ਰਕਮ ਬਰਾਮਦ ਕੀਤੀ ਗਈ | ਇਸ ਸਬੰਧੀ ਸਿਟੀ ਥਾਣਾ ਫ਼ਿਰੋਜ਼ਪੁਰ ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਅਗਰਸੈਨ ਚੌਂਕ ਨੇੜੇ ਪਹੁੰਚੀ ਤਾਂ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਕੁੱਝ ਵਿਅਕਤੀ ਹਾਊਸਿੰਗ ਬੋਰਡ ਕਾਲੋਨੀ ਵਿਚ ਜੂਆ ਖੇਡ ਰਹੇ ਹਨ | ਇਸ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੇ ਛਾਪੇਮਾਰੀ ਕਰਕੇ ਅਜੇ ਪੁੱਤਰ ਸ਼ਾਮੂ ਵਾਸੀ ਹਾਊਸਿੰਗ ਬੋਰਡ ਕਾਲੋਨੀ, ਸੁਨੀਲ ਪੁੱਤਰ ਸ਼ੱਬੂ (ਵਾਸੀ ਮੱਛੀ ਮੰਡੀ, ਆਕਾਸ਼ ਪੁੱਤਰ ਬਾਲਕ ਰਾਓ ਵਾਸੀ ਮੱਛੀ ਮੰਡੀ, ਰੋਹਿਤ ਪੁੱਤਰ ਓਮ ਪ੍ਰਕਾਸ਼ ਵਾਸੀ ਬਗ਼ਦਾਦੀ ਗੇਟ, ਵਿਜੇ ਪੁੱਤਰ ਸ਼ਾਮੂ ਵਾਸੀ ਹਾਊਸਿੰਗ ਬੋਰਡ ਕਾਲੋਨੀ, ਸੰਜੇ ਪੁੱਤਰ ਸ਼ਾਮੂ ਵਾਸੀ ਹਾਊਸਿੰਗ ਬੋਰਡ ਕਾਲੋਨੀ, ਛਿੰਦਾ ਪੁੱਤਰ ਦਾਰਾ ਸਿੰਘ ਵਾਸੀ ਗਾਂਧੀ ਨਗਰ, ਕੁਲਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਲੁਧਿਆਣਾ, ਸੋਨੂੰ ਪੁੱਤਰ ਓਮ ਪ੍ਰਕਾਸ਼ ਵਾਸੀ ਬਗ਼ਦਾਦੀ ਗੇਟ, ਰਮਨ ਮਲਹੋਤਰਾ ਪੁੱਤਰ ਰਾਮ ਕਿ੍ਸ਼ਨ ਵਾਸੀ ਅੰਮਿ੍ਤਸਰੀ ਗੇਟ ਤੇ ਗੁਰਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਭਾਰਤ ਨਗਰ, ਫ਼ਿਰੋਜ਼ਪੁਰ ਨੂੰ ਕਾਬੂ ਕੀਤਾ | ਪੁਲਿਸ ਨੇ ਸਾਰੇ ਦੋਸ਼ੀਆਂ ਨੂੰ ਜੂਏ ਦੀ ਰਾਸ਼ੀ ਸਮੇਤ ਗਿ੍ਫ਼ਤਾਰ ਕਰ ਲਿਆ ਹੈ ਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਪਖੰਡੀ ਬਾਬਿਆਂ ਦਾ ਪਖੰਡ ਬੰਦ ਕਰਵਾਉਣ ਲਈ ਸਿੱਖ ਜਥੇਬੰਦੀਆਂ ਨੇ ਕੀਤਾ ਕਮਰਕੱਸਾ <br/> ਅਗਲੀ ਖ਼ਬਰ ਮਾਤਾ ਸਾਹਿਬ ਕੌਰ ਸਕੂਲ 'ਚ ਸਿੱਖ ਇਤਿਹਾਸ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।